ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਿਰੌਤੀ ਮੰਗਣ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ

06:14 AM May 28, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਮਈ
ਪੰਜਾਬ ਪੁਲੀਸ ਨੇ ਫਿਰੌਤੀ ਮੰਗਣ ਦੇ ਇੱਕ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਵਿੱਚ ਇੱਕ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਕਥਿਤ ਮੈਂਬਰ ਵੀ ਸ਼ਾਮਲ ਹੈ। ਗ੍ਰਿਫਤਾਰ ਵਿਅਕਤੀ ਦੀ ਸ਼ਨਾਖਤ ਪਿੰਡ ਬੱਲ ਕਲਾਂ ਦੇ ਰਹਿਣ ਵਾਲੇ ਦਿਲਬਾਗ ਸਿੰਘ ਵਜੋਂ ਦੱਸੀ ਗਈ ਹੈ ਜਿਸ ਨੂੰ ਇਸ ਤੋਂ ਪਹਿਲਾਂ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਬੰਬ ਧਮਾਕੇ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਨੇ ਦੱਸਿਆ ਕਿ ਉਹ ਫਿਲਹਾਲ ਜ਼ਮਾਨਤ ’ਤੇ ਸੀ। ਫੜੇ ਗਏ ਦੂਜੇ ਸ਼ੱਕੀ ਦੀ ਪਛਾਣ ਅਜਨਾਲਾ ਦੇ ਬੇਅੰਤ ਨਗਰ ਇਲਾਕੇ ਦੇ ਗੁਰਜੰਟ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਚਾਰ ਦਿਨ ਪਹਿਲਾਂ ਇੱਕ ਸਥਾਨਕ ਉਦਯੋਗਪਤੀ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਲੈਟਰ ਹੈੱਡ ’ਤੇ ਫਿਰੌਤੀ ਦੀ ਧਮਕੀ ਮਿਲੀ ਸੀ। ਮੁਲਜ਼ਮਾਂ ਨੇ ਉਸ ਤੋਂ 80 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਸੀ। ਪੁਲੀਸ ਨੇ ਇਸ ਸਬੰਧੀ ਆਈਪੀਸੀ ਦੀ ਧਾਰਾ 387, 506 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਕਰਦਿਆਂ ਪਹਿਲਾਂ ਦਿਲਬਾਗ ਸਿੰਘ ਅਤੇ ਬਾਅਦ ਵਿੱਚ ਗੁਰਜੰਟ ਸਿੰਘ ਨੂੰ ਗ੍ਰਿਫਤਾਰ ਕੀਤਾ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਕੰਪਿਊਟਰ, ਇੱਕ ਪ੍ਰਿੰਟਰ, ਦਸਤਾਵੇਜ਼, ਪ੍ਰਿੰਟ ਕੀਤੇ ਕਾਗਜ਼, ਲੈਟਰ ਪੈਡ, ਦੋ ਬਾਈਕ ਅਤੇ ਤਿੰਨ ਮੋਬਾਈਲ ਬਰਾਮਦ ਕੀਤੇ ਹਨ। ਪੁਲੀਸ ਵੱਲੋਂ ਕੇਸ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement