For the best experience, open
https://m.punjabitribuneonline.com
on your mobile browser.
Advertisement

ਝਪਟਮਾਰੀ ਦੇ ਮਾਮਲੇ ’ਚ ਦੋ ਕਾਬੂ

07:05 AM Oct 21, 2024 IST
ਝਪਟਮਾਰੀ ਦੇ ਮਾਮਲੇ ’ਚ ਦੋ ਕਾਬੂ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਕਤੂਬਰ
ਚੰਡੀਗੜ੍ਹ ਪੁਲੀਸ ਨੇ ਝਪਟਮਾਰਾਂ ਵਿਰੁੱਧ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੀ ਪਛਾਣ ਨਸੀਮ ਵਾਸੀ ਜਗਤਪੁਰਾ ਤੇ ਪਾਲ ਸਿੰਘ ਵਾਸੀ ਪਿੰਡ ਫੈਦਾ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-31 ਦੀ ਪੁਲੀਸ ਨੇ ਰਾਕੇਸ਼ ਵਾਸੀ ਜਗਤਪੁਰਾ, ਮੁਹਾਲੀ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਹ ਸੈਕਟਰ-47 ਵਿੱਚੋਂ ਸਾਈਕਲ ’ਤੇ ਜਾ ਰਿਹਾ ਸੀ ਤਾਂ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਉਸ ਦਾ ਮੋਬਾਈਲ ਫੋਨ ਝਪਟ ਕੇ ਫ਼ਰਾਰ ਹੋ ਗਏ ਹਨ। ਥਾਣਾ ਸੈਕਟਰ-31 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਨੇ ਦੋਵਾਂ ਖ਼ਿਲਾਫ਼ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

Advertisement