ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਲਮਾਨ ਖ਼ਾਨ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ, ਅਦਾਲਤ ਨੇ 25 ਤੱਕ ਪੁਲੀਸ ਰਿਮਾਂਡ ਦਿੱਤਾ

11:32 AM Apr 16, 2024 IST

ਮੁੰਬਈ/ਭੁਜ, 16 ਅਪਰੈਲ
ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਮੁੰਬਈ ਸਥਿਤ ਘਰ ਦੇ ਬਾਹਰ ਕਥਿਤ ਤੌਰ ’ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਸਮੇਤ ਦੋ ਜਣਿਆਂ ਨੂੰ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਅਦਾਲਤ ਨੇ ਦੋਵਾਂ ਦਾ 25 ਅਪਰੈਲ ਤੱਕ ਪੁਲੀਸ ਰਿਮਾਂਡ ਦੇ ਦਿੱਤਾ ਹੈ। ਕੱਛ-ਪੱਛਮੀ ਡਿਪਟੀ ਇੰਸਪੈਕਟਰ ਜਨਰਲ ਮਹਿੰਦਰ ਬਗਾੜੀਆ ਨੇ ਦੱਸਿਆ ਕਿ ਬਿਹਾਰ ਦੇ ਰਹਿਣ ਵਾਲੇ ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਨੂੰ ਦੇਰ ਰਾਤ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਮਾਤਾ ਨੌਂ ਮਧ ਪਿੰਡ ਤੋਂ ਗ੍ਰਿਫਤਾਰ ਕੀਤਾ ਗਿਆ। ਤਕਨੀਕੀ ਨਿਗਰਾਨੀ ਦੇ ਆਧਾਰ 'ਤੇ ਕੱਛ-ਪੱਛਮੀ ਅਤੇ ਮੁੰਬਈ ਪੁਲੀਸ ਦੀ ਸਾਂਝੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮਾਂ ਨੂੰ ਮੁੰਬਈ ਪੁਲੀਸ ਦੇ ਸਪੁਰਦ ਕਰ ਦਿੱਤਾ ਗਿਆ ਹੈ ਕਿਉਂਕਿ ਸ਼ਿਕਾਇਤ ਉਥੇ ਦਰਜ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਪਾਲ ਅਤੇ ਗੁਪਤਾ ਦੋਵਾਂ ਨੂੰ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਸਲਮਾਨ ਦੇ ਘਰ 'ਤੇ ਗੋਲੀ ਚਲਾਉਣ ਲਈ ਕਿਹਾ ਸੀ। ਪਾਲ ਨੇ ਗੋਲੀਆਂ ਚਲਾਈਆਂ ਤਾਂ ਗੁਪਤਾ ਗੈਂਗ ਦੇ ਮੈਂਬਰਾਂ ਦੇ ਸੰਪਰਕ ਵਿੱਚ ਸੀ।

Advertisement

Advertisement