ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੇਲੇ ਵਿੱਚ ਗੋਲੀਬਾਰੀ ਕਰਨ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ

10:44 AM Nov 09, 2024 IST
ਦਿਹਾਤੀ ਪੁਲੀਸ ਵੱਲੋਂ ਗੋਲੀਬਾਰੀ ਦੀ ਘਟਨਾ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ।

ਹਤਿੰਦਰ ਮਹਿਤਾ
ਜਲੰਧਰ, 8 ਨਵੰਬਰ
ਇੱਥੋਂ ਦੀ ਦਿਹਾਤੀ ਪੁਲੀਸ ਨੇ ਥਾਣਾ ਪਤਾਰਾ ਦੇ ਅਧਿਕਾਰ ਖੇਤਰ ਵਿੱਚ ਇੱਕ ਰਵਾਇਤੀ ਛਿੰਝ ਮੇਲੇ ਦੌਰਾਨ ਹਵਾ ਵਿੱਚ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਦਾਗਰ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਖਲੀ ਰਾਖ, ਹਰਜੋਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਕਪੂਰ ਪਿੰਡ ਪਤਾਰਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਚਾਰ ਹੋਰ ਸ਼ੱਕੀ ਵਿਅਕਤੀਆਂ ਅਮਨਦੀਪ ਸਿੰਘ ਉਰਫ਼ ਅਮਨਾ ਪੁੱਤਰ ਸੁਖਵਿੰਦਰ ਸਿੰਘ, ਅਮਨਦੀਪ ਸਿੰਘ ਪੁੱਤਰ ਗੁਰਵਿੰਦਰ ਸਿੰਘ, ਹਰਜੋਤ ਸਿੰਘ ਵਾਸੀ ਏਮਲ ਘੁੰਨ, ਅਕਾਲਜੋਤ ਸਿੰਘ ਵਾਸੀ ਮੌੜ ਹਿਠਾੜ, ਰਾਜਵੀਰ ਸਿੰਘ ਵਾਸੀ ਮੁਹੱਲਾ ਚਾਲੀ ਕੁਆਰਟਰ, ਜਲੰਧਰ ਨੂੰ ਨਾਮਜ਼ਦ ਕੀਤਾ ਗਿਆ ਹੈ।
ਸੀਨੀਅਰ ਕਪਤਾਨ ਪੁਲੀਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਛਿੰਝ ਮੇਲੇ ਵਿੱਚ ਗੋਲੀਬਾਰੀ ਦੀ ਘਟਨਾ ਦੀ ਸੂਚਨਾ ਮਿਲਣ ਮਿਲੀ ਸੀ। ਇਸ ਮਗਰੋਂ ਡੀਐੱਸਪੀ ਆਦਮਪੁਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਟੀਮਾਂ ਬਣਾਈਆਂ ਗਈਆਂ, ਜਿਨ੍ਹਾਂ ਨੇ ਤੁਰੰਤ ਕਾਰਵਾਈ ਕੀਤੀ। ਮੁਲਜ਼ਮਾਂ ਨੇ ਲਾਇਸੈਂਸੀ ਹਥਿਆਰਾਂ ਅਤੇ ਏਅਰ ਗੰਨ ਦੀ ਵਰਤੋਂ ਕਰਕੇ ਹਵਾ ਵਿੱਚ ਦੋ ਫਾਇਰ ਕੀਤੇ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਘਟਨਾ ਅੰਦਰੂਨੀ ਰੰਜਿਸ਼ ਕਾਰਨ ਹੋਈ ਹੈ। ਮੁਲਜ਼ਮ ਮੇਲਾ ਪ੍ਰਬੰਧਕਾਂ ਤੋਂ ਨਾਰਾਜ਼ ਸਨ। ਪੁਲੀਸ ਦੇ ਸਮੇਂ ਸਿਰ ਦਖ਼ਲ ਦੇਣ ਕਾਰਨ ਮੇਲਾ ਸ਼ਾਂਤੀਪੂਰਵਕ ਸਮਾਪਤ ਹੋ ਗਿਆ। ਪੁਲੀਸ ਟੀਮ ਨੇ ਛਾਪੇ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .315 ਬੋਰ ਰਾਈਫਲ, ਇੱਕ .32 ਬੋਰ ਰਿਵਾਲਵਰ ਅਤੇ ਇੱਕ ਏਅਰ ਗੰਨ ਸਮੇਤ ਕਈ ਲਾਇਸੈਂਸੀ ਹਥਿਆਰ ਬਰਾਮਦ ਕੀਤੇ ਗਏ। ਪੁਲੀਸ ਨੇ ਕਾਰਵਾਈ ਦੌਰਾਨ ਕਈ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ।

Advertisement

Advertisement