ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰ ਖੋਹਣ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ

07:41 AM Apr 26, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਅਪਰੈਲ
ਪੁਲੀਸ ਨੇ ਕਾਰ ਖੋਹਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਫੜੇ ਗਏ ਵਿਅਕਤੀਆਂ ਦੀ ਪਛਾਣ ਸਾਹਿਲਦੀਪ ਸਿੰਘ ਉਰਫ਼ ਵਿਸ਼ਾਲ (19) ਅਤੇ ਵਿਸ਼ਾਲ ਉਰਫ਼ ਵਿਸ਼ੂ (20) ਵਾਸੀ ਤਰਨ ਤਾਰਨ ਜ਼ਿਲ੍ਹੇ ਦੇ ਹਰੀਕੇ ਪੱਤਣ ਵਜੋਂ ਹੋਈ ਹੈ। ਪੁਲੀਸ ਦੇ ਡਿਪਟੀ ਕਮਿਸ਼ਨਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਸਾਥੀ ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਪੁਲੀਸ ਨੇ ਉਨ੍ਹਾਂ ਦੀ ਵੀ ਸ਼ਨਾਖਤ ਕਰ ਲਈ ਹੈ ਪਰ ਉਹ ਅਜੇ ਫਰਾਰ ਹਨ। ਡੀਸੀਪੀ ਨੇ ਦੱਸਿਆ ਕਿ ਲੁਧਿਆਣਾ ਦੇ ਮਾਨ ਸਿੰਘ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ ਲੁਧਿਆਣਾ ’ਚ ਕਾਰ ਟੈਕਸੀ ਵਜੋਂ ਚਲਾਉਂਦਾ ਹੈ ਅਤੇ ਉਹ 18 ਅਪਰੈਲ ਨੂੰ ਗ੍ਰਾਹਕ ਸਮੇਤ ਅੰਮ੍ਰਿਤਸਰ ਆਇਆ ਸੀ। ਉਸ ਰਾਤ ਕਰੀਬ 12.15 ਵਜੇ ਜਦੋ ਉਹ ਕਾਰ ਵਿਚ ਸੁੱਤਾ ਸੀ ਤਾਂ ਇੱਕ ਲੜਕੀ ਨੇ ਕਾਰ ਦੀ ਖਿੜਕੀ ਖੜਕਾਈ ਅਤੇ ਕੁਝ ਪੈਸਿਆਂ ਦੀ ਮੰਗ ਕੀਤੀ। ਉਸ ਨੇ ਇਨਕਾਰ ਕਰ ਦਿੱਤਾ ਪਰ ਉਦੋਂ ਤੱਕ ਤਿੰਨ ਹੋਰ ਨੌਜਵਾਨ ਉੱਥੇ ਆਏ ਅਤੇ ਕਾਰ ਦੀ ਚਾਬੀ ਖੋਹ ਲਈ ਤੇ ਉਸ ਦੀ ਕੁੱਟਮਾਰ ਕੀਤੀ। ਉਹ ਜਲੰਧਰ ਰੋਡ ਵੱਲ ਲੈ ਗਏ ਅਤੇ ਮਾਨਾਵਾਲਾ ਨੇੜੇ ਉਸ ਨੂੰ ਕਾਰ ਵਿੱਚੋਂ ਬਾਹਰ ਸੁੱਟ ਦਿੱਤਾ। ਉਨ੍ਹਾਂ ਉਸ ਦਾ ਮੋਬਾਈਲ ਅਤੇ ਪਰਸ ਵੀ ਖੋਹ ਲਿਆ। ਡੀਸੀਪੀ ਨੇ ਦੱਸਿਆ ਕਿ ਤਫਤੀਸ਼ ਦੌਰਾਨ ਪੁਲੀਸ ਨੇ ਸਾਹਿਲਦੀਪ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਤੋਂ ਪੁੱਛਗਿੱਛ ਕਰਨ ’ਤੇ ਵਿਸ਼ਾਲ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਕਾਰ ਰੋਪੜ ਤੋਂ ਬਰਾਮਦ ਕੀਤੀ ਹੈ ਜਦਕਿ ਵਿਸ਼ਾਲ ਦੇ ਕਬਜ਼ੇ ’ਚੋਂ ਵਾਰਦਾਤ ’ਚ ਵਰਤੀ ਗਈ ਮਹਿੰਦਰਾ ਥਾਰ ਨੂੰ ਜ਼ਬਤ ਕਰ ਲਿਆ ਗਿਆ ਹੈ।

Advertisement

Advertisement
Advertisement