For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਦੀ ਮੌਤ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ

07:41 AM Jun 10, 2024 IST
ਨੌਜਵਾਨ ਦੀ ਮੌਤ ਦੇ ਮਾਮਲੇ ’ਚ ਦੋ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਜੂਨ
ਥਾਣਾ ਸਦਰ ਦੀ ਚੌਕੀ ਬਸੰਤ ਐਵੇਨਿਊ ਦੇ ਇਲਾਕੇ ਵਿੱਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਫੀਲਡ ਗੰਜ ਗਲੀ ਨੰਬਰ-9 ਵਾਸੀ ਅਨੀਤਾ ਰਾਣੀ ਨੇ ਦੱਸਿਆ ਕਿ ਉਸ ਦਾ ਲੜਕਾ ਅਕਾਸ਼ 23 ਅਪਰੈਲ ਨੂੰ ਆਪਣੇ ਦੋਸਤ ਦੀਪਕ ਕੁਮਾਰ ਅਤੇ ਮੁਹੰਮਦ ਆਲਮ ਗੁੱਡੂ ਉਰਫ਼ ਰੰਗੀਲਾ ਨਾਲ ਗਿਆ ਸੀ ਪਰ ਘਰ ਵਾਪਿਸ ਨਹੀਂ ਸੀ ਆਇਆ। ਉਸ ਦੀ ਭਾਲ ਕਰਨ ਪਤਾ ਲੱਗਾ ਕਿ ਉਸ ਦੀ 4 ਮਈ ਨੂੰ ਸਿਵਲ ਹਸਪਤਾਲ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਦੀਪਕ ਕੁਮਾਰ ਅਤੇ ਮੁਹੰਮਦ ਆਲਮ ਉਰਫ਼ ਗੁੱਡੂ ਵੱਲੋਂ ਅਕਾਸ਼ ਨੂੰ ਨਾਲ ਲਿਜਾ ਕੇ ਉਸ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਗਈ ਜਿਸ ਕਰ ਕੇ ਉਸ ਦੀ ਮੌਤ ਹੋ ਗਈ ਹੈ। ਥਾਣੇਦਾਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਪੜਤਾਲ ਮਗਰੋਂ ਦੋਵਾਂ ਨੂੰ ਕਾਬੂ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Author Image

Advertisement
Advertisement
×