ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਕਾਸ ਬੱਗਾ ਕਤਲ ਮਾਮਲੇ ਵਿੱਚ ਦੋ ਗ੍ਰਿਫ਼ਤਾਰ

07:13 AM Apr 17, 2024 IST

ਜਗਮੋਹਨ ਸਿੰਘ/ਰਾਕੇਸ਼ ਸੈਣੀ
ਰੂਪਨਗਰ/ਨੰਗਲ, 16 ਅਪਰੈਲ
ਰੂਪਨਗਰ ਪੁਲੀਸ ਨੇ ਪੁਲੀਸ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੀ ਮਦਦ ਨਾਲ ਵਿਸ਼ਵ ਹਿੰਦੂ ਪਰਿਸ਼ਦ ਦੇ ਸ਼ਹਿਰੀ ਪ੍ਰਧਾਨ ਵਿਕਾਸ ਪ੍ਰਭਾਕਰ ਬੱਗਾ ਦੇ ਕਤਲ ਕੇਸ ਨੂੰ ਤਿੰਨ ਦਿਨਾਂ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਹੈ ਅਤੇ ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨਦੀਪ ਕੁਮਾਰ ਉਰਫ਼ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਵਾਸੀ ਪਿੰਡ ਸਲੋਹ (ਨਵਾਂ ਸ਼ਹਿਰ) ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਦੋ .32 ਬੋਰ ਪਿਸਤੌਲ ਅਤੇ 16 ਕਾਰਤੂਸ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕੋਲੋਂ ਅਪਰਾਧ ਵਿੱਚ ਵਰਤੀ ਗਈ ਟੀਵੀਐੱਸ ਜੁਪੀਟਰ ਸਕੂਟੀ ਵੀ ਬਰਾਮਦ ਕੀਤੀ ਗਈ ਹੈ। ਰੂਪਨਗਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਹ ਇੱਕ ਦਹਿਸ਼ਤਗਰਦ ਮਾਡਿਊਲ ਹੈ, ਜਿਸ ਨੂੰ ਵਿਦੇਸ਼ ਤੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ੀ ਹੈਂਡਲਰਾਂ ਨੇ ਹਮਲਾਵਰਾਂ ਨੂੰ ਪੈਸੇ ਦੇ ਕੇ ਵਿਕਾਸ ਬੱਗਾ ਦਾ ਕਤਲ ਕਰਵਾਇਆ ਸੀ। ਮੁਲਜ਼ਮ ਅਤਿਵਾਦੀਆਂ ਨਾਲ ਜੁੜੇ ਹੋਏ ਹਨ। ਉਨ੍ਹਾਂ ਨੂੰ ਪੁਰਤਗਾਲ ਅਤੇ ਹੋਰ ਵਿਦੇਸ਼ੀ ਥਾਵਾਂ ਤੋਂ ਚਲਾਇਆ ਜਾ ਰਿਹਾ ਸੀ। ਉਧਰ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪੁਲੀਸ ਵੱਲੋਂ ਸਿਰਫ਼ 72 ਘੰਟਿਆਂ ਅੰਦਰ ਕਤਲ ਕਾਂਡ ਨੂੰ ਸੁਲਝਾਉਣ ਨੂੰ ਵੱਡੀ ਪ੍ਰਾਪਤੀ ਕਰਾਰ ਦਿੱਤਾ ਹੈ।

Advertisement

Advertisement
Advertisement