ਆਈਈਡੀ ਮਾਮਲੇ ’ਚ ਨਾਬਾਲਗ ਸਣੇ ਦੋ ਗ੍ਰਿਫ਼ਤਾਰ
05:31 AM Dec 14, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 13 ਦਸੰਬਰ
ਅਜਨਾਲਾ ਪੁਲੀਸ ਸਟੇਸ਼ਨ ਦੇ ਬਾਹਰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਰੱਖਣ ਸਬੰਧੀ ਸਬੰਧੀ ਮਾਮਲੇ ਵਿੱਚ ਪੁਲੀਸ ਨੇ ਨਾਬਾਲਗ ਸਣੇ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਪਿੱਛੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕਾਰਕੁਨ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਸ਼ੀਆਂ ਦੇ ਸਮਰਥਨ ਨਾਲ ਚੱਲ ਰਹੇ ਪਾਕਿਸਤਾਨ ਸਥਿਤ ਅਤਿਵਾਦੀ ਗਰੋਹ ਦਾ ਹੱਥ ਹੈ। ਇਸ ਨੂੰ ਵਿਦੇਸ਼ ਆਧਾਰਤ ਗੈਂਗਸਟਰ ਗੁਰਦੇਵ ਸਿੰਘ ਉਰਫ ਜੈਸਲ ਉਰਫ਼ ਪਹਿਲਵਾਨ ਵੱਲੋਂ ਚਲਾਇਆ ਜਾ ਰਿਹਾ ਹੈ। ਮੁਲਜ਼ਮਾਂ ਦੀ ਪਛਾਣ ਜਸ਼ਨਦੀਪ ਸਿੰਘ ਉਰਫ ਡੈਨੀ ਵਾਸੀ ਜੰਡਿਆਲਾ ਗੁਰੂ ਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਦੋ ਹੱਥ ਗੋਲੇ ਤੇ ਪਿਸਤੌਲ ਸਣੇ ਕਾਰਤੂਸ ਬਰਾਮਦ ਕੀਤੇ ਹਨ।
Advertisement
Advertisement
Advertisement