ਲੁੱਟ-ਖੋਹ ਦੇ ਕੇਸ ’ਚ ਔਰਤ ਸਣੇ ਦੋ ਗ੍ਰਿਫ਼ਤਾਰ
06:12 AM Jul 06, 2024 IST
Advertisement
ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 5 ਜੁਲਾਈ
ਚੰਡੀਗੜ੍ਹ ਪੁਲੀਸ ਨੇ ਲੁੱਟਾਂ-ਖੋਹਾਂ ਦੇ ਦੋਸ਼ ਹੇਠ ਇੱਕ ਔਰਤ ਸਮੇਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂਕਿ ਤੀਜੇ ਮੁਲਜ਼ਮ ਦੀ ਭਾਲ ਜਾਰੀ ਹੈ। ਮੁਲਜ਼ਮਾਂ ਦੀ ਪਛਾਣ ਅਭਿਸ਼ੇਕ (24) ਅਤੇ ਸਿਮਰਨ (19) ਦੋਵੇਂ ਵਾਸੀ ਧਨਾਸ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਲੁੱਟਿਆ ਹੋਇਆ ਮੋਬਾਈਲ ਫੋਨ ਅਤੇ ਏਟੀਐੱਮ ਕਾਰਡ ਬਰਾਮਦ ਕੀਤਾ ਹੈ। ਪੁਲੀਸ ਅਨੁਸਾਰ ਦੋਵੇਂ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਲਈ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਕਾਲੂ ਪੁੱਤਰ ਰੋਸ਼ਨ ਲਾਲ ਵਾਸੀ ਜ਼ਿਲ੍ਹਾ ਗੋਂਡਾ ਯੂਪੀ ਨੇ ਥਾਣਾ ਸੈਕਟਰ-36 ਵਿਖੇ ਸ਼ਿਕਾਇਤ ਦਰਜ ਕਰਵਾਈ ਸੀ।
Advertisement
Advertisement
Advertisement