For the best experience, open
https://m.punjabitribuneonline.com
on your mobile browser.
Advertisement

ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਦੋ ਕਾਬੂ

08:45 AM Jul 11, 2024 IST
ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਦੋ ਕਾਬੂ
Advertisement

ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 10 ਜੁਲਾਈ
ਪਿੰਡ ਗੰਢੂਆਂ ਦੇ ਗੁਰਚਰਨ ਸਿੰਘ ਪੁੱਤਰ ਦਰਬਾਰਾ ਸਿੰਘ ’ਤੇ ਲੋਹੇ ਦੀ ਪਾਈਪ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲੀਸ ਨੇ ਕਾਬੂ ਕਰ ਕੇ ਜੇਲ੍ਹ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਸੁਨਾਮ ਤੋਂ ਪਿੰਡ ਗੰਢੂਆਂ ਜਾ ਰਹੇ ਗੁਰਚਰਨ ਸਿੰਘ ’ਤੇ ਰਾਹ ਵਿੱਚ ਦੋ ਅਣਪਛਾਤੇ ਵਿਆਕਤੀਆਂ ਨੇ ਲੋਹੇ ਦੀ ਪਾਈਪ ਨਾਲ ਹਮਲਾ ਕੀਤਾ ਸੀ। ਥਾਣਾ ਛਾਜਲੀ ਦੇ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਜਗਸੀਰ ਸਿੰਘ ਉਰਫ ਜੱਗਾ ਅਤੇ ਹਰਵਿੰਦਰ ਸਿੰਘ ਲਾਡੀ ਵਾਸੀ ਪਿੰਡ ਧਰਮਗੜ੍ਹ ਵੱਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਨਸ਼ੇ ਦੀ ਹਾਲਤ ਵਿੱਚ ਗੁਰਚਰਨ ਸਿੰਘ ਦੇ ਸੱਟਾਂ ਮਾਰੀਆਂ ਸਨ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਦੋਵਾਂ ਨੂੰ ਜੇਲ੍ਹ ਭੇਜ ਦਿੱਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×