ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗਰਭਵਤੀ ਮਹਿਲਾ ਡਾਕਟਰ ’ਤੇ ਹਮਲੇ ਦੇ ਦੋਸ਼ ਹੇਠ ਦੋ ਕਾਬੂ

07:18 AM Sep 10, 2024 IST
ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਦੱਸਦੇ ਹੋਏ ਡੀਐੱਸਪੀ ਜਸਪਿੰਦਰ ਸਿੰਘ ਤੇ ਥਾਣਾ ਮੁਖੀ ਗੁਰਮੇਹਰ ਸਿੰਘ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 9 ਸਤੰਬਰ
ਢਕੌਲੀ ਹਸਪਤਾਲ ’ਚ ਲੰਘੀ ਰਾਤ ਦੋ ਨੌਜਵਾਨ ਸਰਿੰਜ ਲੈਣ ਲਈ ਵੜ ਗਏ। ਇਸ ਦੌਰਾਨ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਜਦੋਂ ਇਸ ਦਾ ਵਿਰੋਧ ਕੀਤਾ ਤਾਂ ਉਹ ਗਰਭਵਤੀ ਡਾਕਟਰ ਨੂੰ ਧੱਕਾ ਮਾਰ ਕੇ ਹੇਠਾਂ ਡੇਗ ਕੇ ਫ਼ਰਾਰ ਹੋ ਗਏ। ਪੁਲੀਸ ਨੇ ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ।
ਇਸ ਸਬੰਧੀ ਡੀਐੱਸਪੀ ਜਸਪਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਢਕੌਲੀ ਹਸਪਤਾਲ ਵਿੱਚ ਦੋ ਅਣਪਛਾਤੇ ਵਿਅਕਤੀ ਚੋਰੀ ਦੀ ਨੀਅਤ ਨਾਲ ਪੁੱਜੇ ਸਨ। ਉਨ੍ਹਾਂ ਇੰਜੈਕਸ਼ਨ ਰੂਮ ਵਿੱਚ ਦਾਖ਼ਲ ਹੋ ਕੇ ਟੀਕੇ ਤੇ ਸਰਿੰਜਾਂ ਚੋਰੀ ਕਰ ਲਈਆਂ। ਇਸ ਦੌਰਾਨ ਉਨ੍ਹਾਂ ਡਿਊਟੀ ’ਤੇ ਤਾਇਨਾਤ ਮੈਡੀਕਲ ਅਫ਼ਸਰ ਪ੍ਰਭਜੋਤ ਕੌਰ ਨੇ ਜਦੋਂ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਡਾਕਟਰ ’ਤੇ ਹਮਲਾ ਕਰ ਦਿੱਤਾ ਤੇ ਡਾਕਟਰ ਨੂੰ ਧੱਕਾ ਮਾਰ ਕੇ ਹੇਠਾਂ ਡੇਗ ਦਿੱਤਾ। ਇਸ ਘਟਨਾ ਦੇ ਰੋਸ ਵਜੋਂ ਹਸਪਤਾਲ ਦੇ ਸਾਰੇ ਡਾਕਟਰਾਂ ਨੇ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਨ ਤੋਂ ਇਲਾਵਾ ਹਸਪਤਾਲ ’ਚ 24 ਘੰਟੇ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਲਈ ਰੋਸ ਪ੍ਰਗਟ ਕੀਤਾ।
ਇਸ ਮਗਰੋਂ ਐੱਸਐੱਚਓ ਢਕੌਲੀ ਇੰਸਪੈਕਟਰ ਗੁਰਮੇਹਰ ਸਿੰਘ ਦੀ ਦੇਖ-ਰੇਖ ਹੇਠ ਏਐੱਸਆਈ ਨਿਰਮਲ ਦੀ ਟੀਮ ਨੇ ਖ਼ੁਫ਼ੀਆ ਇਤਲਾਹ ’ਤੇ ਕੁਝ ਘੰਟਿਆਂ ਵਿੱਚ ਢਕੌਲੀ ਫਲਾਈਓਵਰ ਦੇ ਹੇਠਾਂ ਨਾਕਾਬੰਦੀ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਦੀਪਕ ਕੁਮਾਰ ਅਤੇ ਅਰੁਣ ਨਾਗਰ ਦੇ ਤੌਰ ’ਤੇ ਹੋਈ ਹੈ। ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਇਕ ਪੀਸੀਆਰ ਟੀਮ ਨੂੰ ਪੱਕੇ ਤੌਰ ’ਤੇ ਢਕੌਲੀ ਹਸਪਤਾਲ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ।

Advertisement

Advertisement