ਬੈਂਕ ਡਕੈਤੀ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਅਗਸਤ
ਪੁਲੀਸ ਨੇ ਪਿੰਡ ਬਾਸਰਕੇ ਗਿਲਾਂ ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਇੱਕ ਸ਼ਾਖਾ ਵਿੱਚੋਂ ਸ਼ਨਿਚਰਵਾਰ ਸ਼ਾਮ ਨੂੰ ਹੋਈ ਡਕੈਤੀ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੈਂਕ ਵਿੱਚ 4.41 ਲੱਖ ਰੁਪਏ ਲੁੱਟੇ ਗਏ ਸਨ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਦੋ ਲੱਖ 77,000 ਰੁਪਏ ਦੀ ਨਕਦੀ, ਇੱਕ ਖਿਡੌਣਾ ਪਿਸਤੌਲ ਅਤੇ ਪੋਟਾਸ਼ ਵਾਲੇ ਚਾਰ ਕਾਰਤੂਸ ਬਰਾਮਦ ਕੀਤੇ ਗਏ ਹਨ ।
ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਉਰਫ ਘੱਗਰ ਅਤੇ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੁਲੀਸ ਨੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਐੱਸਐੱਸਪੀ ਨੇ ਦੱਸਿਆ ਕਿ ਇਨ੍ਹਾਂ ਦੇ ਹੋਰ ਸਾਥੀਆਂ ਬਾਰੇ ਪਤਾ ਲਾਉਣ ਦਾ ਯਤਨ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 17 ਅਗਸਤ ਨੂੰ ਥਾਣਾ ਘਰਿੰਡਾ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਨੇ ਘਟਨਾ ਸਥਾਨ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਅਤੇ ਲੋਕਾਂ ਕੋਲੋਂ ਪੁੱਛਗਿਛ ਮਗਰੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਕਿ ਇਹ ਘਟਨਾ ਸ਼ਨਿਚਰਵਾਰ ਸ਼ਾਮ ਲਗਪਗ 4.30 ਵਜੇ ਵਾਪਰੀ ਸੀ।