ਧੋਖਾਧੜੀ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ, 33 ਏਟੀਐੱਮ ਬਰਾਮਦ
06:46 AM Oct 25, 2024 IST
Advertisement
ਪੱਤਰ ਪ੍ਰੇਰਕ
ਪੰਚਕੂਲਾ, 24 ਅਕਤੂਬਰ
ਪੰਚਕੂਲਾ ਪੁਲੀਸ ਦੀ ਅਪਰਾਧ ਸ਼ਾਖਾ ਦੇ ਇੰਚਾਰਜ ਇੰਸਪੈਕਟਰ ਯੋਗਵਿੰਦਰ ਸਿੰਘ ਦੀ ਟੀਮ ਨੇ ਲੋਕਾਂ ਨਾਲ ਏਟੀਐੱਮ ਤੋਂ ਪੈਸੇ ਕਢਵਾਉਣ ਵੇਲੇ ਠੱਗੀ ਮਾਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਵੱਖ ਵੱਖ ਬੈਂਕਾਂ ਦੇ 33 ਏਟੀਐੱਮ ਕਾਰਡ ਬਰਾਮਦ ਹੋਏ ਹਨ। ਮੁਲਜ਼ਮਾਂ ਦੀ ਪਛਾਣ ਉਮੇਸ਼ ਸਿੰਘ ਅਤੇ ਕਿਸ਼ਨਾ ਵਜੋਂ ਹੋਈ ਹੈ। ਇਹ ਦੋਵੇਂ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਪ੍ਰਤਾਪਗੜ੍ਹ ਦੇ ਰਹਿਣ ਵਾਲੇ ਹਨ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪੰਚਕੂਲਾ ਦੇ ਸੈਕਟਰ-20 ਸਥਿਤ ਏਟੀਐੱਮ ਦੇ ਬਾਹਰ ਦੋ ਵਿਅਕਤੀ ਘੁੰਮ ਰਹੇ ਹਨ ਜੋ ਲੋਕਾਂ ਨਾਲ ਠੱਗੀ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਸੈਕਟਰ-20 ਨੇੜੇ ਇਕ ਪੈਟਰੋਲ ਪੰਪ ਤੋਂ ਕਾਬੂ ਕੀਤਾ|
Advertisement
Advertisement
Advertisement