ਹੱਤਿਆ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
06:43 AM May 09, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 8 ਮਈ
ਸਥਾਨਕ ਪੁਲੀਸ ਨੇ ਕਤਲ ਦੇ ਦੋਸ਼ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ 24 ਘੰਟਿਆਂ ’ਚ ਹੱਲ ਕਰ ਲਿਆ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੂੰ ਇੱਕ ਬੰਦ ਘਰ ਵਿੱਚੋਂ ਬਦਬੂ ਆਉਣ ਦੀ ਸੂਚਨਾ ਮਿਲੀ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਵਿਨੋਦ ਕੁਮਾਰ ਉਰਫ਼ ਨਕੁਲ ਕੁਮਾਰ ਵਜੋਂ ਹੋਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਮਗਰੋਂ ਇਸ ਕੇਸ ਦੇ ਮੁੱਖ ਮੁਲਜ਼ਮ ਹਿਮਾਚਲੀ ਦੇਵੀ ਪੁੱਤਰੀ ਹਰੀ ਸਰਨ ਵਾਸੀ ਭੰਗਲੇਮਾਜਰਾ ਕਪਾਹੀ ਥਾਣਾ ਕਪਾਹੀ, ਜ਼ਿਲ੍ਹਾ ਮੰਡੀ ਹੁਣ ਵਾਸੀ ਪਿੰਡ ਗਦਾਈਪੁਰ ਜਲੰਧਰ ਤੇ ਸਨੋਜ ਕੁਮਾਰ ਪੁੱਤਰ ਸੁਰੇਸ਼ ਵਾਸੀ ਪਿੰਡ ਆਲਮਪੁਰ, ਬਿਹਾਰ, ਹੁਣ ਗਦਾਈਪੁਰ ਜਲੰਧਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਕਮਿਸ਼ਨਰ ਮੁਤਾਬਕ ਕਿ ਪੁੱਛ-ਪੜਤਾਲ ਦੌਰਾਨ ਹਿਮਾਚਲੀ ਦੇਵੀ ਨੇ ਕਬੂਲ ਕੀਤਾ ਕਿ ਉਸ ਨੇ ਸਨੋਜ ਕੁਮਾਰ ਦੀ ਮਦਦ ਨਾਲ ਵਿਨੋਦ ਕੁਮਾਰ ਦਾ ਕਤਲ ਕੀਤਾ, ਜੋ ਨਿੱਜੀ ਰੰਜਿਸ਼ ਕਾਰਨ ਉਸ ਨੂੰ ਬਦਨਾਮ ਕਰ ਰਿਹਾ ਸੀ।
Advertisement
Advertisement