ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਹ ਵਪਾਰ ਕਰਨ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

08:56 AM Apr 17, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਪਰੈਲ
ਚੰਡੀਗੜ੍ਹ ਪੁਲੀਸ ਨੇ ਪਿੰਡ ਕਿਸ਼ਨਗੜ੍ਹ ਵਿੱਚ ਹੋਟਲ ਵਿੱਚ ਚੱਲ ਰਹੇ ਦੇਹ ਵਪਾਰ ਵਿਰੁੱਧ ਕਾਰਵਾਈ ਕਰਦਿਆਂ ਹੋਟਲ ਮੈਨੇਜਰ ਤੇ ਵਰਕਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਹੋਟਲ ਮਾਲਕ ਫਰਾਰ ਹੋ ਗਿਆ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੀ ਪਛਾਣ ਹੋਟਲ ਮੈਨੇਜਰ ਵਿਵੇਕ ਮਿਸ਼ਰਾ ਵਾਸੀ ਜ਼ਿਲ੍ਹਾ ਗੋਂਡਾ, ਉੱਤਰ ਪ੍ਰਦੇਸ਼ ਤੇ ਵਰਕਰ ਸੱਤ ਪ੍ਰਕਾਸ਼ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਜਦੋਂ ਕਿ ਪੁਲੀਸ ਵੱਲੋਂ ਹੋਟਲ ਮਾਲਕ ਅਨਿਲ ਕੁਮਾਰ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਕਾਰਵਾਈ ਥਾਣਾ ਆਈਟੀ ਪਾਰਕ ਦੀ ਪੁਲੀਸ ਨੇ ਡੀਜੀਪੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਕੀਤੀ ਹੈ। ਪੁਲੀਸ ਨੇ ਇਕ ਵਿਅਕਤੀ ਨੂੰ ਗ੍ਰਾਹਕ ਬਣਾ ਕੇ ਹੋਟਲ ਵਿੱਚ ਭੇਜਿਆ ਹੈ, ਜਿੱਥੇ ਦੇਹ ਵਪਾਰ ਦਾ ਧੰਦਾ ਚੱਲਣ ਦੀ ਪੁਸ਼ਟੀ ਹੁੰਦਿਆਂ ਪੁਲੀਸ ਨੇ ਤਿੰਨ ਜਣਿਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।

Advertisement

Advertisement
Advertisement