ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁੱਟ-ਖੋਹ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

09:05 AM Jul 05, 2023 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਸਿਰਸਾ, 4 ਜੁਲਾਈ
ਇਥੋਂ ਦੇ ਪਿੰਡ ਸਿਕੰਦਰਪੁਰ ਦੇ ਨੇੜੇ ਲੰਘੀ ਦੇਰ ਰਾਤ ਪੰਜਾਬ ਦੇ ਸਰਦੂਲਗੜ੍ਹ ਦੀ ਇਕ ਫਾਈਨਾਂਸ ਕੰਪਨੀ ਦੇ ਦੋ ਮੁਲਾਜ਼ਮਾਂ ਤੋਂ 80 ਹਾਜ਼ਾਰ ਰੁਪਏ ਦੀ ਹੋਈ ਲੁੱਟ ਮਾਮਲੇ ਵਿੱਚ ਪੁਲੀਸ ਨੇ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਪੁਲੀਸ ਨੇ 38 ਹਾਜ਼ਾਰ ਰੁਪਏ ਬਰਾਮਦ ਕਰ ਲਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਫਾਈਨਾਂਸ ਕੰਪਨੀ ਦੇ ਦੋ ਕਰਮਚਾਰੀ ਰਤੀਆ ਵਾਸੀ ਵਿਕਾਸ ਤੇ ਹਿਸਾਰ ਦੇ ਪਿੰਡ ਮਿਗਨੀ ਖੇੜਾ ਵਾਸੀ ਰਾਜਕਰਨ ਕਿਸੇ ਕੰਮ ਲਈ ਸਿਰਸਾ ਆ ਰਹੇ ਸਨ ਤਾਂ ਪਿੰਡ ਸਿਕੰਦਰਪਰ ਦੇ ਨੇੜੇ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਨੂੰ ਸੱਟਾਂ ਮਾਰ ਕੇ ਉਨ੍ਹਾਂ ਤੋਂ 80 ਹਾਜ਼ਾਰ ਰੁਪਏ ਖੋਹ ਲਏ ਸਨ। ਪੁਲੀਸ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਤੇ ਇਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਜਾਰੀ ਹੈ।

Advertisement

Advertisement
Tags :
ਗ੍ਰਿਫ਼ਤਾਰਲੁੱਟ-ਖੋਹ