For the best experience, open
https://m.punjabitribuneonline.com
on your mobile browser.
Advertisement

ਲੁੱਟ-ਖੋਹ ਕਰਨ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

10:26 AM Apr 20, 2024 IST
ਲੁੱਟ ਖੋਹ ਕਰਨ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 19 ਅਪਰੈਲ
ਪੁਲੀਸ ਨੇ ਪਿਸਤੌਲ ਦਿਖਾ ਕੇ ਲੋਕਾਂ ਕੋਲੋਂ ਲੁੱਟਾਂ ਖੋਹਾਂ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਚਾਰ ਪਿਸਤੌਲ ਅਤੇ ਇੱਕ ਏਅਰ ਪਿਸਤੌਲ ਬਰਾਮਦ ਕੀਤੀ ਗਈ ਹੈ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਸ਼ਨਾਖਤ ਕਨਿਸ਼ ਕੁੰਦਰਾ ਉਰਫ ਪਹਿਲਵਾਨ ਅਤੇ ਗੁਰਪ੍ਰੀਤ ਸਿੰਘ ਉਰਫ ਨਿਹਾਲਾ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਪਹਿਲਵਾਨ ਦੀ ਉਮਰ ਸਿਰਫ 18 ਸਾਲ ਹੈ ਜਿਸਨੇ ਅੱਠਵੀਂ ਪਾਸ ਕੀਤੀ ਹੋਈ ਹੈ ਤੇ ਇਸ ਵੇਲੇ ਇੱਕ ਜਿਮ ਟਰੇਨਰ ਵਜੋਂ ਕੰਮ ਕਰਦਾ ਹੈ। ਦੂਜਾ ਗੁਰਪ੍ਰੀਤ ਸਿੰਘ ਉਰਫ ਨਿਹਾਲਾ 28 ਸਾਲਾਂ ਦਾ ਹੈ ਅਤੇ ਦਸਵੀਂ ਪਾਸ ਹੈ, ਉਹ ਦੁਬਈ ਤੋਂ ਵਾਪਸ ਆਇਆ ਅਤੇ ਘਰੇਲੂ ਕੰਮ ਕਰਦਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਪੁਆਇੰਟ 32 ਬੋਰ ਦੇ ਚਾਰ ਪਿਸਤੌਲ, ਚਾਰ ਗੋਲੀਆਂ ਅਤੇ ਇੱਕ ਏਅਰ ਪਿਸਤੌਲ ਅਤੇ ਜਾਅਲੀ ਨੰਬਰ ਲੱਗਿਆ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮਾਂ ਖਿਲਾਫ਼ ਥਾਣਾ ਸਿਵਲ ਲਾਈਨ ਵਿੱਚ ਅਸਲਾ ਐਕਟ ਅਤੇ ਆਈਪੀਸੀ ਦੀ ਧਾਰਾ 467 468, 471 ਅਤੇ 473 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਬਾਰੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਕਨਿਸ਼ ਕੁੰਦਰਾ ਨੂੰ ਸਥਾਨਕ ਕੰਪਨੀ ਬਾਗ ਨੇੜੇ ਇਲਾਕੇ ਵਿੱਚੋਂ ਚੋਰੀ ਦੇ ਮੋਟਰਸਾਈਕਲ ਜਿਸ ਉੱਪਰ ਜਾਅਲੀ ਨੰਬਰ ਪਲੇਟ ਲੱਗੀ ਹੋਈ ਸੀ, ਸਮੇਤ ਕਾਬੂ ਕੀਤਾ ਗਿਆ ਸੀ। ਉਸ ਕੋਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਗੁਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਅਤੇ ਇਨ੍ਹਾਂ ਕੋਲੋਂ ਚਾਰ ਪਿਸਤੌਲ, ਚਾਰ ਗੋਲੀਆਂ ਅਤੇ ਇੱਕ ਏਅਰ ਪਿਸਤੌਲ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਆਪਣੇ ਹੋਰ ਸਾਥੀਆਂ ਸਮੇਤ ਥਾਣਾ ਸਿਵਲ ਲਾਈਨ ਅਤੇ ਥਾਣਾ ਮਕਬੂਲਪੁਰਾ ਦੇ ਇਲਾਕੇ ਵਿੱਚ ਪਿਸਤੌਲ ਦੀ ਨੋਕ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲੀਸ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕਰ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×