ਲੁੱਟ-ਖੋਹ ਦੇ ਦੋਸ਼ ਹੇਠ ਦੋ ਕਾਬੂ
07:11 AM Jun 28, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 27 ਜੂਨ
ਪੁਲੀਸ ਨੇ ਦਾਦਾ ਕਲੋਨੀ ਸਥਿਤ ਵੈਸਟਰਨ ਯੂਨੀਅਨ ਦੇ ਦਫ਼ਤਰ ’ਚ ਮਾਲਕ ਤੇ ਸਟਾਫ਼ ਨੂੰ ਬੰਦੀ ਬਣਾ ਕੇ 27 ਹਜ਼ਾਰ ਰੁਪਏ ਲੁੱਟਣ ਦੇ ਮਾਮਲੇ ਵਿੱਚ ਦੋ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕਰਨਜੀਤ ਸਿੰਘ ਤੇ ਬਿੱਟੂ ਉਰਫ ਗੋਲਾ ਵਾਸੀ ਬਾਬਾ ਦੀਪ ਸਿੰਘ ਨਗਰ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਮੁਲਜ਼ਮਾਂ ਨੇ ਇਹ ਵਾਰਦਾਤ 12 ਜੂਨ ਨੂੰ ਕੀਤੀ ਸੀ। ਇਸ ਸਬੰਧੀ ਫੋਕਲ ਪੁਆਇੰਟ ਚੌਕੀ ਦੇ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਦੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਤੇ ਬਾਕੀ ਤਿੰਨ ਹਾਲੇ ਵੀ ਫਰਾਰ ਹਨ। ਪੁਲੀਸ ਉਨ੍ਹਾਂ ਦੇ ਸੰਭਾਵੀ ਟਿਕਾਣਿਆਂ ’ਤੇ ਛਾਪੇ ਮਾਰ ਰਹੀ ਹੈ।
Advertisement
Advertisement