ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁੱਟ-ਖੋਹ ਦੇ ਦੋਸ਼ ਹੇਠ ਦੋ ਕਾਬੂ

06:14 AM Jul 09, 2024 IST

ਐੱਸ.ਏ.ਐੱਸ. ਨਗਰ (ਮੁਹਾਲੀ):

Advertisement

ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਅਤੇ ਚੋਰੀਆਂ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਾਰਤਿਕ ਨੇਪਾਲੀ ਵਾਸੀ ਕਾਠਮੰਡੂ ਹਾਲ ਵਾਸੀ ਪਿੰਡ ਭਾਗੋਮਾਜਰਾ ਅਤੇ ਹਰਜੋਤ ਸਿੰਘ ਉਰਫ਼ ਮੋਟਾ ਵਾਸੀ ਪਿੰਡ ਡੰਡਿਆਣਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਹਾਲ ਵਾਸੀ ਪਿੰਡ ਭਰਤਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗੁਰਮੁਖ ਸਿੰਘ ਉਰਫ਼ ਗੁੰਮੀ ਵਾਸੀ ਪਿੰਡ ਬੈਂਰੋਪੁਰ-ਭਾਗੋਮਾਜਰਾ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਆਪਣੇ ਮੋਟਰ ਸਾਈਕਲ ’ਤੇ ਲਾਂਡਰਾਂ ਤੋਂ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਬੈਂਰੋਪੁਰ ਕੋਲ ਪੁੱਜਿਆ ਤਾਂ ਦੋ ਵਿਅਕਤੀਆਂ ਨੇ ਕਿਰਚ ਨਾਲ ਹਮਲਾ ਕਰ ਕੇ ਮੋਟਰਸਾਈਕਲ ਖੋਹ ਲਿਆ। ਸਨੇਟਾ ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਹਾਲੀ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ। -ਪੱਤਰ ਪ੍ਰੇਰਕ

Advertisement
Advertisement