ਲੁੱਟ-ਖੋਹ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
10:20 AM Sep 03, 2024 IST
ਪੱਤਰ ਪ੍ਰੇਰਕ
ਤਰਨ ਤਾਰਨ, 2 ਸਤੰਬਰ
ਥਾਣਾ ਸਦਰ ਦੀ ਪੁਲੀਸ ਨੇ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ| ਪੁਲੀਸ ਅਧਿਕਾਰੀ ਏਐੱਸਆਈ ਬਿਸ਼ਨ ਦਾਸ ਨੇ ਦੱਸਿਆ ਕਿ ਲੁਟੇਰਿਆਂ ਦੀ ਪਛਾਣ ਪਿੰਡ ਰਟੌਲ ਵਾਸੀ ਗੁਰਸੇਵਕ ਸਿੰਘ ਅਤੇ ਖਾਰਾ ਦੇ ਵਾਸੀ ਗੁਰਲਾਲ ਸਿੰਘ ਲਾਲੀ ਦੇ ਤੌਰ ’ਤੇ ਕੀਤੀ ਗਈ ਹੈ| ਪੁਲੀਸ ਅਨੁਸਾਰ ਮੁਲਜ਼ਮਾਂ ਨੇ 30 ਅਗਸਤ ਨੂੰ ਦੁਪਹਿਰ ਵੇਲੇ ਰਟੌਲ ਨੇੜੇ ਸਕੂਟਰੀ ’ਤੇ ਜਾ ਰਹੀ ਗੁਰਿੰਦਰ ਕੌਰ ਵਾਸੀ ਕੋਟਲੀ ਤੋਂ ਪਿਸਤੌਲ ਦਿਖਾ ਕੇ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਸਨ| ਇਸ ਸਬੰਧੀ ਕੇਸ ਦਰਜ ਕਰਨ ਮਗਰੋਂ ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ|
Advertisement
Advertisement