For the best experience, open
https://m.punjabitribuneonline.com
on your mobile browser.
Advertisement

ਲੁੱਟ-ਖੋਹ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

07:13 AM Oct 18, 2024 IST
ਲੁੱਟ ਖੋਹ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 17 ਅਕਤੂਬਰ
ਮਾਲੇਰਕੋਟਲਾ ਪੁਲੀਸ ਨੇ ਥਾਣਾ ਸ਼ਹਿਰੀ-1 ਅਧੀਨ ਪੈਂਦੇ ਇਲਾਕੇ ਤੋਂ ਲੁੱਟ-ਖੋਹ ਕਰਨ ਵਾਲੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਪੁਲੀਸ ਨੇ ਉਸਮਾਨ ਅਲੀ ਵਾਸੀ ਕਮਲ ਸਿਨਮਾ ਰੋਡ ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਇੰਸਪੈਕਟਰ ਸੁਰਿੰਦਰ ਕੁਮਾਰ ਭੱਲਾ ਦੀ ਅਗਵਾਈ ਵਾਲੀ ਟੀਮ ਨੇ ਡੀਐੱਸਪੀ ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਯੂਸਫ਼ ਉਰਫ ਕਾਲੀਆ ਵਾਸੀ ਮੁਹੱਲਾ ਜੱਟਪੁਰਾ ਮਾਲੇਰਕੋਟਲਾ, ਆਸ਼ੂ ਵਰਮਾ ਉਰਫ਼ ਵਾਲੀਆ ਵਾਸੀ ਮੁਹੱਲਾ ਸੁਨਿਆਰਾਂ ਵਾਲਾ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ’ਚੋਂ ਖੋਹੇ ਹੋਏ ਤਿੰਨ ਮੋਬਾਇਲ ਅਤੇ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement
Advertisement
Author Image

sukhwinder singh

View all posts

Advertisement