ਨਕਦੀ ਅਤੇ ਮੋਬਾਈਲ ਖੋਹਣ ਦੇ ਦੋਸ਼ ਹੇਠ ਦੋ ਕਾਬੂ
08:03 AM Jul 27, 2024 IST
Advertisement
ਰਤੀਆ (ਪੱਤਰ ਪ੍ਰੇਰਕ):
Advertisement
ਪੁਲੀਸ ਕਪਤਾਨ ਆਸਥਾ ਮੋਦੀ ਦੇ ਨਿਰਦੇਸ਼ਾਂ ’ਤੇ ਆਈਸਕ੍ਰੀਮ ਵੇਚਣ ਵਾਲੇ ਕੋਲੋਂ ਮੋਬਾਈਲ ਅਤੇ ਨਕਦੀ ਖੋਹਣ ਦੇ ਮਾਮਲੇ ’ਚ ਰਤੀਆ ਪੁਲੀਸ ਨੇ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕਾਲਾ ਸਿੰਘ ਵਾਸੀ ਵਾਰਡ ਨੰਬਰ 4 ਰਤੀਆ ਅਤੇ ਮਨੀਸ਼ ਕੁਮਾਰ ਉਰਫ ਕਬੂਤਰ ਵਾਸੀ ਵਾਰਡ ਨੰਬਰ ਇੱਕ ਰਤੀਆ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਲਈ ਵਰਤਿਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਪੁਲੀਸ ਨੇ ਅਦਾਲਤ ਤੋਂ ਰਿਮਾਂਡ ਲੈ ਕੇ ਮੁਲਜ਼ਮਾਂ ਕੋਲੋਂ ਪੁੱਛ ਪੜਤਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement