ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀ ਦੇ ਦੋਸ਼ ਹੇਠ ਦੋ ਕਾਬੂ, ਦਸ ਦੋਪਹੀਆ ਵਾਹਨ ਬਰਾਮਦ

10:28 AM Dec 03, 2023 IST
ਪੁਲੀਸ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਅਤੇ ਬਰਾਮਦ ਕੀਤੇ ਗਏ ਦੋਪਹੀਆ ਵਾਹਨ। -ਫੋਟੋ: ਹਿਮਾਂਸ਼ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਦਸੰਬਰ
ਪੁਲੀਸ ਨੇ ਪਾਰਕਿੰਗ ਤੇ ਭੀੜ ਵਾਲੇ ਇਲਾਕਿਆਂ ’ਚੋਂ ਦੋਪਹੀਆ ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦਸ ਦੋ ਪਹੀਆ ਵਾਹਨ ਵੀ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਰਾਕੇਸ਼ ਕੁਮਾਰ ਵਾਸੀ ਸੁਭਾਸ਼ ਨਗਰ ਅਤੇ ਆਨੰਦ ਕੁਮਾਰ ਵਾਸੀ ਇੰਦਰਾ ਕਲੋਨੀ ਵਜੋਂ ਹੋਈ ਹੈ। ਇਨ੍ਹਾਂ ਨੂੰ ਵੇਦ ਮੰਦਰ ਨੇੜਿਓਂ ਕਾਬੂ ਕੀਤਾ ਗਿਆ। ਪੁਲੀਸ ਨੇ ਮੁਲਜ਼ਮਾਂ ਤੋਂ ਪੁੱਛਗਿਛ ਕਰਨ ਮਗਰੋਂ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ 10 ਦੋ ਪਹੀਆ ਵਾਹਨ ਬਰਾਮਦ ਕੀਤੇ ਹਨ। ਪੁਲੀਸ ਨੇ ਮੁਲਜ਼ਮਾਂ ਦਾ ਅਦਾਲਤ ਤੋਂ ਦੋ ਦਿਨਾਂ ਦਾ ਰਿਮਾਂਡ ਲਿਆ ਹੈ।
ਜੁਆਇੰਟ ਪੁਲੀਸ ਕਮਿਸ਼ਨਰ ਸਿਟੀ ਸੋਮਿਆ ਮਿਸ਼ਰਾ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰ. 4 ਦੇ ਐੱਸਐੱਚਓ ਇੰਸਪੈਕਟਰ ਗੁਰਜੀਤ ਸਿੰਘ ਦੀ ਅਗਵਾਈ ’ਚ ਪੁਲੀਸ ਨੇ ਵੇਦ ਮੰਦਰ ਕੋਲ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਤੇ ਇਸ ਸਮੇਂ ਵੀ ਚੋਰੀ ਦਾ ਵਾਹਨ ਵੇਚਣ ਦੀ ਫਿਰਾਕ ’ਚ ਹਨ। ਪੁਲੀਸ ਨੂੰ ਪੁੱਛਗਿਛ ਦੌਰਾਨ ਪਤਾ ਲੱਗਿਆ ਕਿ ਮੁਲਜ਼ਮਾਂ ਕੋਲ ਚੋਰੀ ਦਾ ਵਾਹਨ ਹੈ ਤੇ ਉਨ੍ਹਾਂ ਇਲਾਕੇ ’ਚੋਂ ਕੁਝ ਦਿਨ ਪਹਿਲਾਂ ਇਸਨੂੰ ਚੋਰੀ ਕੀਤਾ ਹੈ। ਇਹ ਵੀ ਪਤਾ ਚੱਲਿਆ ਕਿ ਮੁਲਜ਼ਮ ਬਸਤੀ ਜੋਧੇਵਾਲ, ਮਿਹਰਬਾਨ ਅਤੇ ਦਰੇਸੀ ਇਲਾਕੇ ਦੇ ਨਾਲ-ਨਾਲ ਨੇੜਲੇ ਇਲਾਕਿਆਂ ’ਚੋਂ ਵਾਹਨ ਚੋਰੀ ਕਰਦੇ ਹਨ ਅਤੇ ਇਨ੍ਹਾਂ ਨੂੰ ਸਸਤੇ ਭਾਅ ਵੇਚ ਕੇ ਨਸ਼ਾ ਖ਼ਰੀਦਦੇ ਸਨ। ਪੁਲੀਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕਈ ਵਾਰਦਾਤਾਂ ਹੱਲ ਹੋਣ ਦੀ ਸੰਭਾਵਨਾ ਹੈ।

Advertisement

ਚੋਰੀ ਦੇ ਮੋਬਾਈਲਾਂ ਸਣੇ ਦੋ ਗ੍ਰਿਫ਼ਤਾਰ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਪੁਲੀਸ ਨੇ ਮੋਬਾਈਲ ਫੋਨ ਚੋਰੀ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਾਜ ਕੁਮਾਰ ਵਾਸੀ ਨਿਊ ਸ਼ਾਮ ਨਗਰ ਅਤੇ ਅਜੈ ਵਰਮਾ ਉਰਫ਼ ਬੋਹੀਮੀਆ ਵਾਸੀ ਪਿੰਡ ਸੁਨੇਤ ਵਜੋਂ ਹੋਈ ਹੈ। ਥਾਣੇਦਾਰ ਅਜੀਤਪਾਲ ਸਿੰਘ ਨੇ ਦੱਸਿਆ ਹੈ ਕਿ ਰਾਜ ਕੁਮਾਰ ਤੇ ਅਜੈ ਵਰਮਾ ਨੂੰ ਗ੍ਰਿਫ਼ਤਾਰ ਕਰਕੇ ਚਾਰ ਮੋਬਾਈਲ ਫੋਨ ਅਤੇ ਐਕਟਿਵਾ ਸਕੂਟਰ ਬਰਾਮਦ ਕੀਤਾ ਹੈ।

Advertisement
Advertisement