For the best experience, open
https://m.punjabitribuneonline.com
on your mobile browser.
Advertisement

ਚੋਰੀ ਦੇ ਦੋਸ਼ ਹੇਠ ਦੋ ਕਾਬੂ

07:10 AM Apr 15, 2024 IST
ਚੋਰੀ ਦੇ ਦੋਸ਼ ਹੇਠ ਦੋ ਕਾਬੂ
Advertisement

ਲੁਧਿਆਣਾ: ਥਾਣਾ ਦੁੱਗਰੀ ਦੀ ਪੁਲੀਸ ਨੇ ਦੋ ਜਣਿਆਂ ਨੂੰ ਚੋਰੀ ਦੇ ਮੋਬਾਈਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।‌ ਇਸ ਸਬੰਧੀ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਹੈ ਕਿ ਗ੍ਰੀਨ ਐਵੇਨਿਊ ਕੀਜ ਹੋਟਲ ਦੇ ਪਿਛਲੇ ਪਾਸੇ ਰਹਿੰਦੇ ਮਦਨ ਪਾਲ ਪੱਖੋਵਾਲ ਨਹਿਰ ਪੁਲ ਤੋਂ ਆਪਣੀ ਦੁਕਾਨ ਪਾਲਮ ਵਿਹਾਰ ਵੱਲ ਜਾ ਰਿਹਾ ਸੀ ਤਾਂ ਜਿੰਦਲ ਹਸਪਤਾਲ ਨੇੜੇ ਇੱਕ ਮੋਟਰਸਾਈਕਲ ’ਤੇ ਦੋ ਵਿਅਕਤੀ ਆਏ ਅਤੇ ਉਸ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਭਾਲ ਕਰਨ ਤੇ ਪਤਾ ਲੱਗਾ ਕਿ ਦੀਪਕ ਕੁਮਾਰ ਉਰਫ਼ ਦੀਪੂ ਵਾਸੀ ਚਿੱਟੀ ਕਲੋਨੀ ਅਤੇ ਮੋਨੂੰ ਵਰਮਾ ਵਾਸੀ ਡਰੀਮ ਸਿਟੀ ਨੇੜੇ ਕਾਸਾਬਾਦ ਸਕੂਲ ਨੇ ਇਹ ਖੋਹ ਕੀਤੀ ਹੈ। ਪੁਲੀਸ ਪਾਰਟੀ ਨੇ ਦੋਵਾਂ ਨੂੰ ਕਾਬੂ ਕਰਕੇ 12 ਮੋਬਾਈਲ ਬਰਾਮਦ ਕੀਤੇ ਹਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×