ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਹਨ ਚੋਰੀ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

06:34 AM Oct 15, 2024 IST

ਖਰੜ: ਖਰੜ ਸਿਟੀ ਥਾਣੇ ਅਧੀਨ ਪੈਂਦੇ ਸੰਨੀ ਐਨਕਲੇਵ ਪੁਲੀਸ ਚੌਕੀ ਵੱਲੋਂ ਕਾਰਾਂ ਤੇ ਮੋਟਰਸਾਈਕਲਾਂ ਚੋਰੀ ਕਰਨ ਦੇ ਦੋਸ਼ ਹੇਠ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੰਨੀ ਐਨਕਲੇਵ ਪੁਲੀਸ ਚੌਕੀ ਦੇ ਇੰਚਾਰਜ ਏਐੱਸਆਈ ਚਰਨ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੁਰਜੀਤ ਸਿੰਘ ਵਾਸੀ ਖਰੜ ਤੇ ਚੰਦਨ ਸਿੰਘ ਵਾਸੀ ਮੁੰਡੀ ਖਰੜ ਵਜੋਂ ਹੋਈ ਹੈ। ਉਨ੍ਹਾਂ ਕੋਲੋਂ ਕਾਰ, ਇਨਵਟਰ, ਚਾਰ ਮੋਟਰਸਾਈਕਲ ਅਤੇ ਇੱਕ ਸਕੂਟਰੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਹ ਲੋਕ ਵਾਹਨਾਂ ਦੀ ਚੋਰੀ ਕਰਦੇ ਹਨ। ਪੁਲੀਸ ਨੇ ਨਾਕਾ ਲਗਾਇਆ ਅਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। -ਪੱਤਰ ਪ੍ਰੇਰਕ

Advertisement

Advertisement