For the best experience, open
https://m.punjabitribuneonline.com
on your mobile browser.
Advertisement

ਮੁਨਸ਼ੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

09:55 AM Sep 02, 2024 IST
ਮੁਨਸ਼ੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 1 ਸਤੰਬਰ
ਚੋਰੀ ਦੇ ਮਾਮਲੇ ਵਿੱਚ ਪੜਤਾਲ ਕਰਨ ਗਏ ਥਾਣਾ ਵੈਰੋਵਾਲ ਦੇ ਮੁਨਸ਼ੀ ਸਿਮਰਪ੍ਰੀਤ ਸਿੰਘ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੁਲੀਸ ਨੇ ਲੋੜੀਂਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੇ ਆਪਣੇ ਫੇਸਬੁੱਕ ਪੇਜ ’ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਆਪਣੀ ਸ਼ਲਾਘਾ ਕੀਤੀ ਹੈ। ਇਸ ਦੌਰਾਨ ਉਨ੍ਹਾਂ ਫੇਸ ਬੁੱਕ ’ਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਗਾਣਾ ‘ਜੋ ਧੱਕੇ ਚੜ੍ਹ ਗਿਆ ਯਾਰਾਂ ਦੇ ਪੰਜਾਬ ਪੁਲੀਸ ਸਰਦਾਰਾਂ ਦੇ’ ਵੀ ਸਾਂਝਾ ਕੀਤਾ ਹੈ ਜਿਸ ਵਿਚ ਦੋਵੇਂ ਮੁਲਜ਼ਮ ਪੁਲੀਸ ਦੀ ਕੁੱਟਮਾਰ ਕਾਰਨ ਚੱਲਣ ਤੋਂ ਅਸਮਰੱਥ ਦਿਖਾਈ ਦੇ ਰਹੇ ਹਨ। ਇਸ ਪੋਸਟ ਨੂੰ ਲੈ ਕੇ ਲੋਕ ਪੁਲੀਸ ਦੇ ਕਥਿਤ ਤਸ਼ੱਦਦ ਦਾ ਵਿਰੋਧ ਕਰ ਰਹੇ ਹਨ। ਇਸ ਬਾਬਤ ਥਾਣਾ ਵੈਰੋਵਾਲ ਦੇ ਐੱਸਐੱਚਓ ਬਲਜੀਤ ਕੌਰ ਨੇ ਆਖਿਆ ਕਿ ਉਹ ਇਸ ਵੇਲੇ ਗੁਰੂ ਘਰ ਦੀ ਸੇਵਾ ਵਿੱਚ ਮਸ਼ਰੂਫ ਹਨ ਤੇ ਇਸ ਸਬੰਧੀ ਕੁਝ ਨਹੀਂ ਕਹਿ ਸਕਦੇ।

Advertisement

Advertisement
Advertisement
Author Image

Advertisement