ਪਵਿੱਤਰ ਗ੍ਰੰਥ ਦੀ ਬੇਅਦਬੀ ਦੇ ਦੋਸ਼ ਹੇਠ ਦੋ ਕਾਬੂ
08:50 AM Jul 15, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਜੁਲਾਈ
ਸਰਹੱਦੀ ਖੇਤਰ ਦੇ ਪੁਲੀਸ ਥਾਣੇ ਲੋਪੋਕੇ ਹੇਠ ਆਉਂਦੇ ਪਿੰਡ ਮਾਧੋਕੇ ਵਿੱਚ ਬਾਈਬਲ ਦੀ ਕਥਿਤ ਬੇਅਦਬੀ ਕਰਨ ਦੀ ਘਟਨਾ ਵਾਪਰੀ ਹੈ। ਇਸ ਕਾਰਨ ਮਸੀਹ ਭਾਈਚਾਰੇ ਵਿੱਚ ਰੋਸ ਹੈ। ਪੁਲੀਸ ਵੱਲੋਂ ਸ਼ਿਕਾਇਤ ਦਰਜ ਕਰਕੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਗਿਆ ਹੈ। ਜ਼ਿਲ੍ਹਾ ਦਿਹਾਤੀ ਪੁਲੀਸ ਦੇ ਡੀਐੱਸਪੀ ਜੀਐੱਸ ਨਾਗਰਾ ਨੇ ਮੀਡੀਆ ਨੂੰ ਦੱਸਿਆ ਕਿ ਅੱਜ ਸਵੇਰੇ ਪਿੰਡ ਮਾਧੋਕੇ ਦੇ ਬਾਹਰ ਬਾਈਬਲ ਦੇ ਪੰਨੇ ਸਾੜੇ ਹੋਏ ਮਿਲੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਜਾਂਚ ਕਰ ਰਹੀ ਹੈ।ਦੂਜੇ ਪਾਸੇ ਕ੍ਰਿਸਚਨ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਇਸ ਘਟਨਾ ਕਾਰਨ ਭਾਈਚਾਰੇ ਦੇ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Advertisement
Advertisement