ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਹੇਠ ਦੋਧੀ ਗ੍ਰਿਫ਼ਤਾਰ

05:40 AM Nov 21, 2024 IST

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 20 ਨਵੰਬਰ
ਮੁਹਾਲੀ, ਚੰਡੀਗੜ੍ਹ ਅਤੇ ਆਸਪਾਸ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਜ਼ੋਰਾਂ ’ਤੇ ਹੈ। ਘਰਾਂ ਵਿੱਚ ਦੁੱਧ ਸਪਲਾਈ ਕਰਨ ਵਾਲੇ ਕਈ ਵਿਅਕਤੀ ਵੀ ਦੁੱਧ ਦੇ ਡਰੰਮਾਂ ਵਿੱਚ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਮੁਹਾਲੀ ਅਤੇ ਆਸਪਾਸ ਇਲਾਕੇ ਵਿੱਚ ਮਹਿੰਗੇ ਭਾਅ ’ਤੇ ਵੇਚਦੇ ਹਨ। ਅਜਿਹੇ ਹੀ ਤਾਜ਼ਾ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਇੱਥੋਂ ਦੇ ਫੇਜ਼-1 ਵਿੱਚ ਨਾਕਾਬੰਦੀ ਦੌਰਾਨ ਇੱਕ ਦੋਧੀ ਨੂੰ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੁੱਚਾ ਸਿੰਘ ਵਜੋਂ ਹੋਈ ਹੈ, ਜੋ ਮੁਹਾਲੀ ਖੇਤਰ ਵਿੱਚ ਲੋਕਾਂ ਦੇ ਘਰਾਂ ਵਿੱਚ ਦੁੱਧ ਸਪਲਾਈ ਕਰਦਾ ਹੈ। ਮੁਲਜ਼ਮ ਦੇ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਮੁਹਾਲੀ ਪੁਲੀਸ ਵੱਲੋਂ ਏਐਸਆਈ ਸ਼ਿਆਮ ਸਿੰਘ ਦੀ ਅਗਵਾਈ ਹੇਠ ਨਾਕਾਬੰਦੀ ਕਰ ਕੇ ਸ਼ੱਕੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਚੰਡੀਗੜ੍ਹ ਵਾਲੇ ਪਾਸਿਓਂ ਮੋਟਰਸਾਈਕਲ ’ਤੇ ਆ ਰਹੇ ਦੋਧੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਜਾਂਚ ਅਧਿਕਾਰੀ ਸ਼ਿਆਮ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਦੁੱਧ ਦੇ ਡਰੰਮਾਂ ਦੀ ਜਾਂਚ ਦੌਰਾਨ ਉਨ੍ਹਾਂ ’ਚੋਂ ਸ਼ਰਾਬ ਦੀਆਂ 24 ਬੋਤਲਾਂ (ਜੋ ਚੰਡੀਗੜ੍ਹ ਵਿੱਚ ਵਿਕਣਯੋਗ ਹਨ) ਬਰਾਮਦ ਕੀਤੀਆਂ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਇੱਕ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Advertisement

Advertisement