ਲਾਇਸੈਂਸ ਤੋਂ ਬਿਨਾਂ ਸ਼ਰਾਬ ਪਿਲਾਉਣ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
07:58 AM Mar 08, 2024 IST
Advertisement
ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਸ਼ਰਾਬ ਪਿਲਾਉਣ ਦੇ ਦੋਸ਼ ਹੇਠ ਚਿਕਨ ਸ਼ਾਪ ਦੇ ਦੋ ਮਾਲਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਵਿਸ਼ਕਰਮਾ ਚੌਕ ਮੌਜੂਦ ਸੀ ਤਾਂ ਪਤਾ ਲੱਗਾ ਕਿ ਇੰਦਰਜੀਤ ਸਿੰਘ ਅਤੇ ਸਰਬਜੀਤ ਸਿੰਘ ਆਪਣੀਆਂ ਦੁਕਾਨਾਂ ’ਚ ਸ਼ਰੇਆਮ ਗਾਹਕਾਂ ਨੂੰ ਬਿਨਾਂ ਲਾਇਸੈਂਸ ਤੋਂ ਸ਼ਰਾਬ ਪਿਲਾ ਰਹੇ ਸਨ। ਪੁਲੀਸ ਪਾਰਟੀ ਨੇ ਛਾਪਾ ਮਾਰ ਕੇ ਦੋਹਾਂ ਨੂੰ ਕਾਬੂ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement