ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਾਫ਼ ਦੀ ਦੁਕਾਨ ’ਤੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

07:21 AM Oct 23, 2024 IST
ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਐੱਸਐੱਸਪੀ ਦੀਪਕ ਪਾਰਿਕ ਤੇ ਹੋਰ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 22 ਅਕਤੂਬਰ
ਮੁਹਾਲੀ ਪੁਲੀਸ ਨੇ ਜ਼ੀਰਕਪੁਰ ਵਿੱਚ ਜਿਊਲਰੀ ਦੀ ਦੁਕਾਨ ਵਿੱਚ ਲੁੱਟ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗਗਨਦੀਪ ਸਿੰਘ ਉਰਫ਼ ਫੌਜੀ ਅਤੇ ਮਹੇਸ਼ ਸ਼ਰਮਾ ਵਾਸੀ ਅੰਬਾਲਾ ਵਜੋਂ ਹੋਈ ਹੈ।
ਇਸ ਸਬੰਧੀ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ 14 ਅਕਤੂਬਰ ਨੂੰ ਲੋਹਗੜ੍ਹ ਸਥਿਤ ਦਿੱਵਿਆ ਜਿਊਲਰੀ ਦੀ ਦੁਕਾਨ ’ਤੇ ਨਕਾਬਪੋਸ਼ਾਂ ਨੇ ਗੋਲੀਆਂ ਚਲਾਈਆਂ ਸਨ। ਪੁਲੀਸ ਅਨੁਸਾਰ ਗੈਂਗਸਟਰ ਗਗਨਦੀਪ ਫੌਜੀ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਪੁਲੀਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਰਾਹੁਲ ਵੈਦ ਦਾ ਪਿੱਛਾ ਕੀਤਾ ਤਾਂ ਉਸ ਨੇ ਪੰਚਕੂਲਾ ਵਿੱਚ ਪੁਲੀਸ ਕਰਮਚਾਰੀਆਂ ਉੱਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਸ ਸਬੰਧੀ ਪਿੰਜੌਰ ਵਿੱਚ ਵੱਖਰਾ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਤੀਜੇ ਸਾਥੀ ਰਾਹੁਲ ਵੈਦ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜੋ ਇਸ ਸਮੇਂ ਹਰਿਆਣਾ ਪੁਲੀਸ ਦੀ ਹਿਰਾਸਤ ਵਿੱਚ ਹੈ। ਐੱਸਐੱਸਪੀ ਨੇ ਦੱਸਿਆ ਕਿ ਗੈਂਗਸਟਰ ਫੌਜੀ ਕੋਲੋਂ ਦੋ ਪਿਸਤੌਲ ਤੇ 22 ਕਾਰਤੂਸ ਬਰਾਮਦ ਕੀਤੇ ਗਏ ਹਨ। ਗਗਨਦੀਪ ਪਿੰਡ ਮੁੜਤਸੈਦੇਵਾਲਾ (ਮਾਨਸਾ) ਦਾ ਰਹਿਣ ਵਾਲਾ ਹੈ ਜੋ ਇਸ ਸਮੇਂ ਜ਼ੀਰਕਪੁਰ ਵਿੱਚ ਰਹਿ ਰਿਹਾ ਸੀ।

Advertisement

Advertisement