ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਦੋ ਕਾਬੂ
10:38 AM May 24, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 23 ਮਈ
ਥਾਣਾ ਮਕਬੂਲਪੁਰਾ ਦੀ ਪੁਲੀਸ ਨੇ ਸ਼ਹਿਰ ਵਿੱਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਚੋਰੀ ਕੀਤੇ ਹੋਏ ਸੱਤ ਮੋਟਰਸਾਈਕਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਵਿਅਕਤੀਆਂ ਦੀ ਸ਼ਨਾਖਤ ਰਣਜੀਤ ਸਿੰਘ ਉਰਫ ਮੰਗਾ ਅਤੇ ਰਾਹੁਲਪ੍ਰੀਤ ਉਰਫ ਅਭੇ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਅੰਮ੍ਰਿਤਸਰ ਅਤੇ ਦੂਜਾ ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਤ ਹੈ ਜਿਨ੍ਹਾਂ ਕੋਲੋਂ ਵੱਖ-ਵੱਖ ਕੰਪਨੀਆਂ ਦੇ ਸੱਤ ਮੋਟਰਸਾਈਕਲ ਬਰਾਮਦ ਹੋਏ ਹਨ। ਏਸੀਪੀ ਗੁਰਿੰਦਰ ਬੀਰ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਦੇ ਖਿਲਾਫ ਪਹਿਲਾਂ ਵੀ ਦੋ ਕੇਸ ਦਰਜ ਹਨ।
Advertisement
Advertisement