ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਬਾਈਲ ਟਾਵਰਾਂ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਦੋ ਕਾਬੂ

06:28 AM Sep 02, 2024 IST

ਪੱਤਰ ਪ੍ਰੇਰਕ
ਬਨੂੜ, 1 ਸਤੰਬਰ
ਥਾਣਾ ਬਨੂੜ ਦੀ ਪੁਲੀਸ ਨੇ ਮੋਬਾਈਲ ਟਾਵਰਾਂ ਦਾ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਲਖਵਿੰਦਰ ਸਿੰਘ ਪਿੰਡ ਲੱਖੋਵਾਲ (ਸੰਗਰੂਰ) ਵੱਲੋਂ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਬੂਟਾ ਸਿੰਘ ਵਾਲਾ ਪਿੰਡ ਕੋਲੋਂ ਮੋਬਾਈਲ ਟਾਵਰ ਦਾ ਸਾਮਾਨ ਚੋਰੀ ਕਰਨ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਥਾਣਾ ਮੁਖੀ ਨੇ ਦੱਸਿਆ ਜਾਂਚ ਅਧਿਕਾਰੀ ਏਐਸਆਈ ਜਸਵਿੰਦਰ ਪਾਲ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਵੱਲੋਂ ਇਸ ਮਾਮਲੇ ਸਬੰਧੀ ਦੋ ਨੌਜਵਾਨਾਂ ਰਜਿੰਦਰ ਸਿੰਘ ਵਾਸੀ ਚੌਹਾਨ ਕਲੋਨੀ ਸੈਦਖੇੜੀ ਰਾਜਪੁਰਾ ਅਤੇ ਕੁਲਦੀਪ ਸਿੰਘ ਵਾਸੀ ਪਿੰਡ ਕਬੂਲਪੁਰ (ਯਮੁਨਾਨਗਰ) ਨੂੰ ਕਾਬੂ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

Advertisement

Advertisement