ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇਲ੍ਹ ਅੰਦਰ ਸਾਮਾਨ ਸੁੱਟਣ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

10:00 AM Jun 01, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 31 ਮਈ
ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਦੋ ਜਣਿਆਂ ਨੂੰ ਕੇਂਦਰੀ ਜੇਲ੍ਹ ਦੀ ਦੀਵਾਰ ਤੋਂ ਜੇਲ੍ਹ ਅੰਦਰ ਸਮਾਨ ਸੁੱਟਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਮਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਨ੍ਹਾਂ ਨੂੰ ਜੇਲ੍ਹ ਅੰਦਰ ਗਸ਼ਤ ਦੌਰਾਨ ਬਾਹਰੀ ਕੋਟ ਮੌਕਾ ਦੀਵਾਰ ਟਾਵਰ ਨੰਬਰ 6 ਕੋਲ ਇੱਕ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀ ਦੀਵਾਰ ਉਪਰੋਂ ਸਾਮਾਨ ਸੁੱਟਣ ਦੀ ਕੋਸ਼ਿਸ਼ ਕਰਦੇ ਦਿਖਾਈ ਦਿੱਤੇ ਜਿਨ੍ਹਾਂ ਨੇ ਸਾਮਾਨ ਅੰਦਰ ਸੁੱਟ ਦਿੱਤਾ ਤਾਂ ਜੇਲ੍ਹ ਕਰਮਚਾਰੀਆਂ ਨੇ ਸ਼ੱਕ ਦੇ ਆਧਾਰ ’ਤੇ ਕਮਲਜੀਤ ਸਿੰਘ ਅਤੇ ਲਖਵਿੰਦਰ ਸਿੰਘ ਨੂੰ ਕਾਬੂ ਕਰ ਲਿਆ ਜਿਨ੍ਹਾਂ ਵੱਲੋਂ ਜੇਲ੍ਹ ਅੰਦਰ ਸੁੱਟੀ ਗਈ ਇੱਕ ਬੋਤਲ ਫੜੀ ਗਈ ਜੋ ਤੰਬਾਕੂ ਨਾਲ ਭਰੀ ਹੋਈ ਸੀ। ਜੇਲ੍ਹ ਕਰਮਚਾਰੀਆਂ ਵੱਲੋਂ ਦੋਹਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ।

Advertisement

Advertisement