ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਥਿਆਰਾਂ ਦੀ ਤਸਕਰੀ ਕਰਦੇ ਦੋ ਕਾਬੂ

08:07 AM Aug 30, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 29 ਅਗਸਤ
ਇਥੋਂ ਦੀ ਪੁਲੀਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਕੌਮੀ ਸ਼ਾਹ ਮਾਰਗ ਤੋਂ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਕਾਰ ਸਵਾਰ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਹਥਿਆਰ ਅਤੇ 4.8 ਲੱਖ ਰੁਪਏ ਦੀ ਹਵਾਲਾ ਰਕਮ ਬਰਾਮਦ ਕੀਤੀ ਗਈ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਹਰਪ੍ਰੀਤ ਸਿੰਘ ਹੈਪੀ ਵਾਸੀ ਛਾਪਾ ਰਾਮ ਸਿੰਘ (ਜੰਡਿਆਲਾ ਗੁਰੂ) ਅਤੇ ਲਵਪ੍ਰੀਤ ਸਿੰਘ ਵਾਸੀ ਬਾਸਰਕੇ (ਖਾਲੜਾ) ਵਜੋਂ ਕੀਤੀ ਗਈ ਹੈ, ਜਿਨ੍ਹਾਂ ਦਾ ਪਿਛੋਕੜ ਅਪਰਾਧਿਕ ਹੈ। ਉਹ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੇ ਮੰਗਵਾਉਂਦੇ ਸਨ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਨਾਕੇ ’ਤੇ ਕਾਰ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਕਾਰ ਰੋਕਣ ਦੀ ਥਾਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਰ ਨਾਕੇ ਨਾਲ ਜਾ ਟਕਰਾਈ। ਪੁਲੀਸ ਪਾਰਟੀ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।

Advertisement

Advertisement