For the best experience, open
https://m.punjabitribuneonline.com
on your mobile browser.
Advertisement

ਚੋਰੀ ਦੇ 11 ਮੋਟਰਸਾਈਕਲਾਂ ਸਣੇ ਦੋ ਗ੍ਰਿਫ਼ਤਾਰ

08:48 AM Apr 16, 2024 IST
ਚੋਰੀ ਦੇ 11 ਮੋਟਰਸਾਈਕਲਾਂ ਸਣੇ ਦੋ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਜੀਂਦ, 15 ਅਪਰੈਲ
ਸੀਆਈਏ ਟੀਮ ਨਰਵਾਣਾ ਨੇ ਅੱਜ ਚੋਰੀ ਦੇ 11 ਮੋਟਰਸਾਈਕਲਾਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਸੀਆਈਏ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਟੀਮ ਪਿੰਡ ਸੀਂਸਰ ਵਿੱਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੋਟਰਸਾੀਕਲ ਚੋਰ ਜੋਗਿੰਦਰ ਉਰਫ ਕਾਲਾ ਥੋੜੀ ਹੀ ਦੇਰ ਵਿੱਚ ਸੀਂਸਰ ਤੋਂ ਹੱਥੋ ਰੋਡ ਤੋਂ ਆਪਣੇ ਇੱਕ ਸਾਥੀ ਨਾਲ ਲੰਘੇਗਾ। ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਬਿਨਾ ਨੰਬਰ ਪਲੇਟ ਦੇ ਮੋਟਰਸਾਈਕਲ ’ਤੇ ਆ ਰਹੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ। ਪੁੱਛ-ਪੜਤਾਲ ਦੌਰਾਨ ਪਤਾ ਲੱਗਾ ਕਿ ਉਨ੍ਹਾਂ 11 ਮੋਟਰਸਾਈਕਲ ਚੋਰੀ ਕੀਤੇ ਸਨ। ਮੁਲਜ਼ਮਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ’ਤੇ ਉਨ੍ਹਾਂ 11 ਮੋਟਰਸਾਈਕਲ ਬਰਾਮਦ ਕਰ ਲਏ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਸੀਂਸਰ ਨਿਵਾਸੀ ਜੋਗਿੰਦਰ ਉਰਫ ਕਾਲਾ ਅਤੇ ਪਿੰਡ ਢਾਕਲ ਨਿਵਾਸੀ ਹਾਕਮਖਾਨ ਵਜੋਂ ਹੋਈ ਹੈ।

Advertisement

Advertisement
Author Image

joginder kumar

View all posts

Advertisement
Advertisement
×