ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਲੋ ਹੈਰੋਇਨ ਸਮੇਤ ਦੋ ਕਾਬੂ

06:53 AM May 18, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 17 ਮਈ
ਇਥੋਂ ਦੀ ਸੀਆਈਏ ਸਟਾਫ਼ ਪੁਲੀਸ ਪਾਰਟੀ ਨੇ ਬੀਤੇ ਦਿਨ ਸਰਹੱਦੀ ਖੇਤਰ ਦੇ ਪਿੰਡ ਰਾਜੋਕੇ ਨੇੜਿਓਂ ਮੋਟਰਸਾਈਕਲ ਸਵਾਰ ਦੋ ਜਣਿਆਂ ਨੂੰ ਇੱਕ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏਐੱਸਆਈ ਹਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਾਜੋਕੇ ਪਿੰਡ ਦੇ ਵਾਸੀ ਮਨਦੀਪ ਸਿੰਘ ਮੰਨੀ ਅਤੇ ਗੁਰਤਾਜ ਸਿੰਘ ਤਾਜ ਦੇ ਤੌਰ ’ਤੇ ਕੀਤੀ ਗਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੋਟਰਸਾਈਕਲ ’ਤੇ ਸਵਾਰ ਮੁਲਜ਼ਮਾਂ ਨੇ ਖਿਸਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਪੁਲੀਸ ਪਾਰਟੀ ਦੇ ਕਰਮਚਾਰੀਆਂ ਨੇ ਕਾਬੂ ਕਰ ਕੇ ਤਲਾਸ਼ੀ ਦੌਰਾਨ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦਾ ਮੋਟਰਸਾਈਕਲ, ਦੋ ਮੋਬਾਈਲ ਅਤੇ 700 ਰੁਪਏ ਦੀ ਭਾਰਤੀ ਕਰੰਸੀ ਆਪਣੇ ਕਬਜ਼ੇ ਵਿੱਚ ਲਈ ਹੈ। ਇਸ ਸਬੰਧੀ ਖਾਲੜਾ ਪੁਲੀਸ ਨੇ ਇਕ ਕੇਸ ਦਰਜ ਕੀਤਾ ਹੈ।

Advertisement

Advertisement
Advertisement