ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ
08:48 AM Sep 29, 2024 IST
Advertisement
ਪੱਤਰ ਪ੍ਰੇਰਕ
ਕਾਲਾਂਵਾਲੀ, 28 ਸਤੰਬਰ
ਪੁਲੀਸ ਵੱਲੋਂ ਇਲਾਕੇ ਵਿੱਚ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਚੋਰਾਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਸੀ.ਆਈ.ਏ. ਸਟਾਫ ਪੁਲੀਸ ਕਾਲਾਂਵਾਲੀ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਸਿਰਫ਼ ਇੱਕ ਘੰਟੇ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਚਰਨਪਾਲ ਉਰਫ ਮੋਟੂ ਵਾਸੀ ਲੱਕੜਵਾਲੀ ਅਤੇ ਪਵਨ ਕੁਮਾਰ ਉਰਫ਼ ਪੋਨੀ ਵਾਸੀ ਗਦਰਾਣਾ ਵਜੋਂ ਹੋਈ ਹੈ। ਸੀਆਈਏ ਇੰਚਾਰਜ ਵਰਿੰਦਰ ਸਿੰਘ ਨੇ ਦੱਸਿਆ ਕਿ ਫੌਜਾ ਸਿੰਘ ਵਾਸੀ ਪੱਕਾ ਸ਼ਹੀਦਾਂ ਦੀ ਸ਼ਿਕਾਇਤ ’ਤੇ ਬੀਤੇ ਦਿਨ ਉਸ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਬੱਸ ਅੱਡੇ ਤੋਂ ਚੋਰੀ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ।
Advertisement
Advertisement
Advertisement