ਚਾਰ ਲੱਖ ਦੀ ਨਗ਼ਦੀ ਸਣੇ ਦੋ ਕਾਬੂ
09:02 AM Dec 12, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਦਸੰਬਰ
ਥਾਣਾ ਗੇਟ ਹਕੀਮਾਂ ਦੀ ਪੁਲੀਸ ਨੇ ਭਗਤਾਂ ਵਾਲਾ ਇਲਾਕੇ ਵਿੱਚ ਇੱਕ ਘਰ ਵਿੱਚ ਚੋਰੀ ਦੇ ਮਾਮਲੇ ਨੂੰ ਹੱਲ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ 4 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਅਮਨ ਅਤੇ ਅਭੇ ਉਰਫ ਭਵੇ ਵਾਸੀ ਨੂਰੀ ਮਹੱਲਾ ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਦੀਪਕ ਕੁਮਾਰ ਵੱਲੋਂ ਪੁਲੀਸ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਦੇ ਘਰ ਦੀ ਅਲਮਾਰੀ ਵਿੱਚ ਰੱਖੀ ਹੋਈ ਨਕਦੀ ਕੋਈ ਚੋਰੀ ਕਰਕੇ ਲੈ ਗਿਆ ਹੈ। ਏਸੀਪੀ ਜਸਪਾਲ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਮਨਜੀਤ ਕੌਰ ਦੀ ਟੀਮ ਨੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਚੋਰੀ ਕੀਤੇ ਹੋਏ 4 ਲੱਖ ਰੁਪਏ ਦੀ ਨਕਦੀ ਸਣੇ ਕਾਬੂ ਕੀਤਾ ਹੈ।
Advertisement
Advertisement