ਲੱਖ ਰੁਪਏ ਦੀ ਨਗਦੀ ਸਣੇ ਦੋ ਕਾਬੂ
06:49 AM Mar 28, 2024 IST
Advertisement
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਮਾਰਚ
ਸਿਟੀ ਪੁਲੀਸ ਨੇ ਬੀਤੀ ਦੇਰ ਸ਼ਾਮ ਗੋਲਡਨ ਗੇਟ ਨੇੜੇ ਲਗਾਏ ਨਾਕੇ ’ਤੇ ਤਲਾਸ਼ੀ ਦੌਰਾਨ ਦੋ ਜਣਿਆਂ ਕੋਲੋਂ 1 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ। ਇਨ੍ਹਾਂ ਦੀ ਪਛਾਣ ਪ੍ਰਕਾਸ਼ਦੀਪ ਸਿੰਘ ਅਤੇ ਗੁਰਿੰਦਰ ਸਿੰਘ ਦੋਵੇਂ ਵਾਸੀ ਪਿੰਡ ਬਲੌਂਗੀ, ਮੁਹਾਲੀ ਵਜੋਂ ਹੋਈ ਹੈ।
ਪੁਲੀਸ ਦੀ ਵਧੀਕ ਡਿਪਟੀ ਕਮਿਸ਼ਨਰ ਡਾ. ਦਰਪਨ ਆਹਲੂਵਾਲੀਆ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦੋਵੇਂ ਵਿਅਕਤੀ ਪੁਲੀਸ ਦੇ ਸਵਾਲਾਂ ਦੇ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ। ਇਨ੍ਹਾਂ ਨੂੰ ਕੱਲ੍ਹ ਰਾਤ ਨਾਕੇ ’ਤੇ ਰੋਕਿਆ ਗਿਆ ਸੀ। ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੁਲੀਸ ਨੇ ਨਗਦੀ ਜ਼ਬਤ ਕੀਤੀ ਅਤੇ ਆਮਦਨ ਕਰ ਵਿਭਾਗ ਨੂੰ ਵੀ ਸੂਚਿਤ ਕੀਤਾ। ਏਡੀਸੀਪੀ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Advertisement
Advertisement
Advertisement