ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਜਣੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

07:22 AM Jun 21, 2024 IST

ਪੱਤਰ ਪ੍ਰੇਰਕ
ਧਾਰੀਵਾਲ, 20 ਜੂਨ
ਇੱਥੋਂ ਨੇੜੇ ਮੋੜ ਪਿੰਡ ਜੋਈਆਂ ਤੋਂ ਪੁਲੀਸ ਨੂੰ ਸਕੂਟਰੀ ਸਵਾਰ ਦੋ ਨੌਜਵਾਨਾਂ ਨੂੰ 118 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਉਨ੍ਹਾਂ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਸਦਰ ਗੁਰਦਾਸਪੁਰ ਦੇ ਸਹਾਇਕ ਸਬ ਇੰਸਪੈਕਟਰ ਜੀਵਨ ਸਿੰਘ ਅਤੇ ਏਐੱਸਆਈ ਹਰਜੀਤ ਸਿੰਘ ਨੇ ਸਮੇਤ ਪੁਲੀਸ ਪਾਰਟੀ ਮਾੜੇ ਪੁਰਸ਼ਾਂ ਦੀ ਤਲਾਸ਼ ਵਿੱਚ ਗਸ਼ਤ ਦੌਰਾਨ ਮੋੜ ਪਿੰਡ ਜੋਈਆਂ ਤੋਂ ਸ਼ੱਕ ਦੇ ਆਧਾਰ ’ਤੇ ਐਕਟਿਵਾ ਨੰਬਰ ਪੀਬੀ 18 ਸੀ 6878 ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਸਕੂਟਰੀ ਦੀ ਚੈਕਿੰਗ ਕੀਤੀ ਤਾਂ ਸਕੂਟਰੀ ਦੀ ਡਿੱਗੀ ਵਿੱਚੋਂ ਬਰਾਮਦ ਇੱਕ ਲਿਫਾਫੇ ਵਿੱਚੋਂ 118 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮਾਂ ਦੀ ਪਛਾਣ ਦੀਪਕ ਕੁਮਾਰ ਵਾਸੀ ਅਖਲਾਸਪੁਰ ਥਾਣਾ ਧਾਰੀਵਾਲ, ਅਵਿਨਾਸ਼ ਕੁਮਾਰ ਵਾਸੀ ਸਿੰਘਪੁਰਾ ਥਾਣਾ ਧਾਰੀਵਾਲ ਵਜੋਂ ਹੋਈ ਹੈ।

Advertisement

Advertisement