ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੀਲੇ ਪਦਾਰਥਾਂ ਸਣੇ ਦੋ ਕਾਬੂ

08:06 AM Jun 29, 2024 IST

ਪੱਤਰ ਪ੍ਰੇਰਕ
ਗੁਰੂਸਰ ਸੁਧਾਰ/ਮੁੱਲਾਂਪੁਰ-ਦਾਖਾ, 28 ਜੂਨ
ਥਾਣਾ ਦਾਖਾ ਦੀ ਪੁਲੀਸ ਨੇ ਨਾਕੇ ਦੌਰਾਨ ਸੰਦੀਪ ਕੌਰ ਉਰਫ਼ ਮੇਲੋ ਵਾਸੀ ਮਲਸੀਹਾਂ ਬਾਜਣ ਨੂੰ 30 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਨਰਿੰਦਰ ਕੁਮਾਰ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੂੰ ਗਸ਼ਤ ਦੌਰਾਨ ਮਿਲੀ ਪੱਕੀ ਸੂਚਨਾ ਦੇ ਅਧਾਰ ’ਤੇ ਮੇਨ ਚੌਕ ਪਿੰਡ ਆਲੀਵਾਲ ਵਿੱਚ ਨਾਕੇ ਦੌਰਾਨ ਸੰਦੀਪ ਕੌਰ ਉਰਫ਼ ਮੇਲੋ ਨੂੰ ਹੈਰੋਇਨ ਸਣੇ ਕਾਬੂ ਕਰ ਲਿਆ ਗਿਆ ਹੈ। ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ। ਥਾਣਾ ਮੁਖੀ ਕੁਲਵਿੰਦਰ ਸਿੰਘ ਅਨੁਸਾਰ ਮਾਮਲੇ ਦੀ ਅਗਲੀ ਜਾਂਚ ਥਾਣੇਦਾਰ ਰਾਜ ਵਰਿੰਦਰਪਾਲ ਸਿੰਘ ਨੂੰ ਸੌਂਪੀ ਗਈ ਹੈ। ਜਾਂਚ ਅਫ਼ਸਰ ਅਨੁਸਾਰ ਮੁਲਜ਼ਮ ਵਿਰੁੱਧ ਪਹਿਲਾਂ ਥਾਣਾ ਸਿੱਧਵਾਂ ਬੇਟ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਤਿੰਨ ਕੇਸ ਦਰਜ ਹਨ। ਉੱਧਰ, ਸੀਆਈਏ ਸਟਾਫ਼ ਜਗਰਾਉਂ ਦੇ ਥਾਣੇਦਾਰ ਸੁਖਦੇਵ ਸਿੰਘ ਨੇ ਪੱਕੀ ਸੂਚਨਾ ਦੇ ਅਧਾਰ ’ਤੇ ਬਠਿੰਡਾ ਬਰਾਂਚ ਨਹਿਰ ਦੀ ਦੱਧਾਹੂਰ ਪਟੜੀ ’ਤੇ ਛਾਪੇ ਦੌਰਾਨ ਰਾਜ ਸਿੰਘ ਵਾਸੀ ਪਿੰਡ ਸਰਲ ਜ਼ਿਲ੍ਹਾ ਭਿਵਾਨੀ (ਹਰਿਆਣਾ) ਨੂੰ 30 ਕਿੱਲੋਗਰਾਮ ਭੁੱਕੀ ਸਣੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਵਿਰੁੱਧ ਥਾਣਾ ਸਦਰ ਰਾਏਕੋਟ ਵਿੱਚ ਨਸ਼ਾ ਤਸਕਰੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ।

Advertisement

Advertisement
Advertisement