ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਜਣੇ ਚੋਰੀ ਦੇ ਪੰਜ ਮੋਟਰਸਾਈਕਲਾਂ ਸਣੇ ਕਾਬੂ

08:09 AM Dec 24, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 23 ਦਸੰਬਰ
ਇਸੇ ਐਂਟੀ ਵਹੀਕਲ ਥੈਫਟ ਸੈੱਲ ਦੀ ਟੀਮ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵਿਨੈ ਕੁਮਾਰ ਅਤੇ ਚੰਦਰ ਪ੍ਰਕਾਸ਼ ਵਾਸੀ ਪਿੰਡ ਹੰਡੋਲੀ, ਥਾਣਾ ਛਛਰੌਲੀ, ਜ਼ਿਲ੍ਹਾ ਯਮੁਨਾਨਗਰ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਾਣਕਾਰੀ ਦਿੰਦੇ ਹੋਏ ਇੰਚਾਰਜ ਐਂਟੀ ਵਹੀਕਲ ਥੈਫਟ ਸੈੱਲ ਪੀਐੱਸਆਈ ਸੁਮਿਤ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ’ਤੇ ਚੋਰਾਹੀ ਮੋਡ ਬਿਲਾਸਪੁਰ ਨੇੜਿਓਂ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਥਾਣਾ ਬਿਲਾਸਪੁਰ ਵਿੱਚ ਦਰਜ ਚੋਰੀ ਦੇ ਕੇਸਾਂ ਤਹਿਤ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ ਤੇ ਦੋ ਹੋਰ ਕੇਸਾਂ ਨਾਲ ਸਬੰਧਤ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ।

Advertisement

Advertisement