For the best experience, open
https://m.punjabitribuneonline.com
on your mobile browser.
Advertisement

ਚਾਰ ਕਿੱਲੋ ਨਸ਼ੀਲੇ ਪਦਾਰਥ ਸਮੇਤ ਦੋ ਗ੍ਰਿਫ਼ਤਾਰ

03:12 PM Jun 30, 2023 IST
ਚਾਰ ਕਿੱਲੋ ਨਸ਼ੀਲੇ ਪਦਾਰਥ ਸਮੇਤ ਦੋ ਗ੍ਰਿਫ਼ਤਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 29 ਜੂਨ

ਇੱਥੋਂ ਦੀ ਪੁਲੀਸ ਨੇ ਗੈਰ-ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਸ਼ਹਿਰ ‘ਚ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ 4.339 ਕਿਲੋ ਗਰਾਮ ਗਾਂਜੇ ਸਣੇ ਕਾਬੂ ਕੀਤਾ ਹੈ। ਇਹ ਕਾਰਵਾਈ ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਮੌਲੀ ਜੱਗਰਾਂ ਦੀ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਮੌਲੀ ਜੱਗਰਾਂ ‘ਚ ਟਿਊਬਵੈੱਲ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਉਸੇ ਇਲਾਕੇ ‘ਚ ਰਹਿਣ ਵਾਲੇ ਪਵਨ (33) ਨੂੰ ਰੋਕ ਕੇ ਤਲਾਸ਼ੀ ਲਈ ਤਾਂ 3.15 ਕਿਲੋ ਗਰਾਮ ਗਾਂਜਾ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸੈਕਟਰ-39 ਦੀ ਪੁਲੀਸ ਨੇ ਸੈਕਟਰ-39 ਵਿੱਚੋਂ ਸਿਕੰਦਰ ਸਿੰਘ ਵਾਸੀ ਮੁਹਾਲੀ ਨੂੰ 1.224 ਕਿਲੋ ਗਰਾਮ ਗਾਂਜੇ ਸਣੇ ਕਾਬੂ ਕੀਤਾ ਹੈ। ਚੰਡੀਗੜ੍ਹ ਪੁਲੀਸ ਨੇ ਦੋਵਾਂ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Tags :
Advertisement
Advertisement
×