For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ

07:37 AM Jun 07, 2024 IST
ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 6 ਜੂਨ
ਗੋਇੰਦਵਾਲ ਸਾਹਿਬ ਅਤੇ ਖਾਲੜਾ ਪੁਲੀਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਜਣਿਆਂ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਹੈ| ਗੋਇਦਵਾਲ ਸਾਹਿਬ ਦੇ ਪੁਲੀਸ ਅਧਿਕਾਰੀ ਏਐੱਸਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਇਕ ਮੁਲਜ਼ਮ ਲਵਪ੍ਰੀਤ ਸਿੰਘ ਵਾਸੀ ਅੰਮ੍ਰਿਤਪੁਰਾ (ਕਪੂਰਥਲਾ) ਨੂੰ ਗੋਇੰਦਵਾਲ ਸਾਹਿਬ ਦੇ ਕਪੂਰਥਲਾ ਚੌਕ ਤੋਂ 15000 ਐੱਮਐੱਲ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ| ਇਸ ਦੇ ਨਾਲ ਹੀ ਖਾਲੜਾ ਦੇ ਪੁਲੀਸ ਅਧਿਕਾਰੀ ਏਐੱਸਆਈ ਗੁਰਨਾਮ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਵੱਲੋਂ ਖਾਲੜਾ ਦੇ ਹੀ ਵਾਸੀ ਜੋਗਿੰਦਰ ਸਿੰਘ ਦੇ ਘਰੋਂ 6750 ਐੱਮਐੱਲ ਨਾਜਾਇਜ਼ ਸ਼ਰਾਬ ਬਰਾਮਦ ਕਰਨ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ| ਇਸ ਸਬੰਧੀ ਸਬੰਧਤ ਥਾਣਾ ਦੀ ਪੁਲੀਸ ਨੇ ਆਬਕਾਰੀ ਐਕਟ ਦੀ ਧਾਰਾ 61, 1, 14 ਅਧੀਨ ਕੇਸ ਦਰਜ ਕੀਤੇ ਹਨ|

Advertisement

Advertisement
Author Image

joginder kumar

View all posts

Advertisement
Advertisement
×