ਨਾਜਾਇਜ਼ ਅਸਲੇ ਸਣੇ ਦੋ ਕਾਬੂ
06:47 AM Jul 04, 2023 IST
ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 3 ਜੁਲਾਈ
ਸਥਾਨਕ ਪੁਲੀਸ ਨੇ ਇਕ ਐਂਡੇਵਰ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਣੇ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁਖੀ ਸੁਖਬੀਰ ਸਿੰਘ ਨੇ ਦੱਸਿਆ ਕਿ ਐੱਮ.ਐੱਸ. ਐਨਕਲੇਵ ਦੇ ਸਾਹਮਣੇ ਲਾਏ ਇਕ ਨਾਕੇ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਫੋਰਡ ਐਂਡੇਵਰ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ .32 ਬੋਰ ਦੀ ਰਿਵਾਲਵਰ ਅਤੇ 13 ਕਾਰਤੂਸ ਬਰਾਮਦ ਹੋਏ ਹਨ। ਗੱਡੀ ਸਵਾਰ ਮੁਲਜ਼ਮਾਂ ਦੀ ਪਛਾਣ ਪ੍ਰਭਜੋਤ ਸਿੰਘ ਵਾਸੀ ਹਾਥੜੀ ਜ਼ਿਲ੍ਹਾ ਕੈਥਲ ਤੇ ਮਨਜਿੰਦਰ ਸਿੰਘ ਵਾਸੀ ਪਿੰਡ ਬਹਾਲੀ, ਕੁਰੂਕਸ਼ੇਤਰ ਹਰਿਆਣਾ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਲਿਆ ਹੈ।
Advertisement
Advertisement