For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਅਸਲੇ ਸਣੇ ਦੋ ਗ੍ਰਿਫ਼ਤਾਰ

06:37 AM May 05, 2024 IST
ਨਾਜਾਇਜ਼ ਅਸਲੇ ਸਣੇ ਦੋ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਮਈ
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਦੋ ਕਾਰ ਸਵਾਰਾਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਬੰਟੀ ਤੇ ਅਜੇ ਕੰਡੋਲਾ ਦੋਵੇਂ ਵਾਸੀ ਹਰਿਆਣਾ ਵਜੋਂ ਹੋਈ ਹੈ। ਮੁਹਾਲੀ ਦੇ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਨੂੰ ਪਿਸਤੌਲ ਅਤੇ ਪੰਜ ਕਾਰਤੂਸਾਂ ਸਣੇ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੀ ਕਾਰ ਵੀ ਕਬਜ਼ੇ ਵਿੱਚ ਲੈ ਲਈ ਹੈ। ਐੱਸਐੱਸਪੀ ਸ੍ਰੀ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮਾਂ ਕੋਲ ਨਾਜਾਇਜ਼ ਅਸਲਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਸੂਚਨਾ ਨੂੰ ਆਧਾਰ ਬਣਾ ਕੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਗੱਡੀ ਨੂੰ ਰੋਕ ਕੇ ਤਲਾਸ਼ੀ ਤਾਂ ਲਈ ਕਾਰ ’ਚੋਂ ਪਿਸਤੌਲ ਤੇ ਪੰਜ ਕਾਰਤੂਸ ਬਰਾਮਦ ਕੀਤੇ ਗਏ। ਦੋਵਾਂ ਵਿਰੁੱਧ ਥਾਣਾ ਖਰੜ ਸਿਟੀ ਵਿੱਚ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

Advertisement
Advertisement
×