For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਅਸਲੇ ਸਣੇ ਦੋ ਕਾਬੂ

06:38 AM May 06, 2024 IST
ਨਾਜਾਇਜ਼ ਅਸਲੇ ਸਣੇ ਦੋ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 5 ਮਈ
ਪੁਲੀਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਅਸਲੇ ਸਣੇ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਸਾਹਿਲਪ੍ਰੀਤ ਸਿੰਘ ਵਾਸੀ ਪਿੰਡ ਕੋਕਰੀ ਕਲਾਂ ਤੇ ਬੌਬੀ ਸਿੰਘ ਵਾਸੀ ਪਿੰਡ ਮੂਸੇਵਾਲਾ ਵਜੋਂ ਹੋਈ ਹੈ। ਥਾਣਾ ਮੁਖੀ ਜਸਕੰਵਲ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਸ਼ਾਮ ਵੇਲੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਏਐੱਸਆਈ ਓਂਕਾਰ ਸਿੰਘ ਨੇ ਪਟਿਆਲਾ ਚੌਕ ਤੋਂ ਕੋਹਿਨੂਰ ਢਾਬੇ ਕੋਲ ਪੈਦਲ ਆ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਤਾਂ ਉਨ੍ਹਾਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਸਾਹਿਲਪ੍ਰੀਤ ਸਿੰਘ ਕੋਲੋਂ ਪਿਸਤੌਲ ਬਰਾਮਦ ਹੋਇਆ। ਪੜਤਾਲ ਦੌਰਾਨ ਸਾਹਿਲਪ੍ਰੀਤ ਨੇ ਦੱਸਿਆ ਕਿ ਉਸ ਦੀ ਬੀਤੇ ਸਮੇਂ ਦੌਰਾਨ ਕਿਸੇ ਨਾਲ ਲੜਾਈ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੇ ਆਪਣੇ ਕੋਲ ਅਸਲਾ ਰੱਖਿਆ ਹੋਇਆ ਸੀ।

Advertisement

Advertisement
Author Image

Advertisement
Advertisement
×