For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਅਸਲੇ ਸਮੇਤ ਦੋ ਕਾਬੂ

07:03 AM Jun 11, 2024 IST
ਨਾਜਾਇਜ਼ ਅਸਲੇ ਸਮੇਤ ਦੋ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਸਿਰਸਾ, 10 ਜੂਨ
ਸੀਆਈਏ ਥਾਣਾ ਪੁਲੀਸ ਨੇ ਗਸ਼ਤ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੂੰ ਨਾਜਾਇਜ਼ ਪਿਸਤੌਲ ਤੇ ਕਾਰਤੂਸ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਵੀ ਵਾਸੀ ਭਾਰਤ ਨਗਰ ਅਤੇ ਮੰਗਲ ਵਾਸੀ ਗਊਸ਼ਾਲਾ ਮੁਹੱਲਾ ਵਜੋਂ ਕੀਤੀ ਗਈ ਹੈ। ਸੀਆਈਏ ਥਾਣਾ ਦੇ ਇੰਚਾਰਜ ਇੰਸਪੈਕਟਰ ਧਰਮਵੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੇ ਖ਼ਿਲਾਫ਼ ਥਾਣਾ ਸਿਵਲ ਲਾਈਨ ’ਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਇਨ੍ਹਾਂ ਮੁਲਜ਼ਮਾਂ ਨੂੰ ਗਸ਼ਤ ਕੌਰਾਨ ਦਿੱਲੀ ਪੁਲ ਤੋਂ ਕਾਬੂ ਕੀਤਾ ਗਿਆ ਹੈ। ਸੀਆਈਏ ਇੰਚਾਰਜ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਕਰਕੇ ਨਾਜਾਇਜ਼ ਹਥਿਆਰਾਂ ਦੇ ਧੰਦੇ ਵਿਚ ਸ਼ਾਮਲ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Author Image

Advertisement
Advertisement
×