ਨਾਜਾਇਜ਼ ਅਸਲੇ ਸਣੇ ਦੋ ਕਾਬੂ
08:31 AM Jul 25, 2024 IST
ਪੱਤਰ ਪ੍ਰੇਰਕ
ਤਰਨ ਤਾਰਨ, 24 ਜੁਲਾਈ
ਸਥਾਨਕ ਸੀਆਈਏ ਸਟਾਫ਼ ਦੇ ਪੁਲੀਸ ਅਧਿਕਾਰੀ ਏਐੱਸਆਈ ਸੁਖਵੰਤ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਰਸੂਲਪੁਰ ਨਹਿਰਾਂ ਤੋਂ ਸਵਿਫਟ ਕਾਰ ਸਵਾਰ ਦੋ ਜਣਿਆਂ ਨੂੰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਕੀਤਾ| ਮੁਲਜ਼ਮਾਂ ਦੀ ਪਛਾਣ ਕੁਲਬੀਰ ਸਿੰਘ ਕਰਨ ਵਾਸੀ ਖਾਰਾ ਅਤੇ ਬਲਜੀਤ ਸਿੰਘ ਵਾਸੀ ਗਲੀ ਮੰਗਲ ਸਿੰਘ ਵਕੀਲ ਵਾਲੀ, ਤਰਨ ਤਾਰਨ ਵਜੋਂ ਹੋਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਦੋ ਪਿਸਤੌਲ ਅਤੇ ਸੱਤ ਰੌਂਦ ਬਰਾਮਦ ਕੀਤੇ ਗਏ ਹਨ| ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ| ਪੁਲੀਸ ਨੇ ਮੁਲਜ਼ਮਾਂ ਦੀ ਕਾਰ ਵੀ ਕਬਜ਼ੇ ਵਿੱਚ ਲੈ ਲਈ ਹੈ|
Advertisement
Advertisement