ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਅਸਲੇ ਸਮੇਤ ਦੋ ਕਾਬੂ

10:29 AM Sep 03, 2024 IST
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 2 ਸਤੰਬਰ
ਕਮਿਸ਼ਨਰੇਟ ਪੁਲੀਸ ਨੇ ਦੋ ਮੁਲਜ਼ਮਾਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਊਧਮ ਸਿੰਘ ਵਾਸੀ ਕਾਲੀਆ ਕਲੋਨੀ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਸਬਜ਼ੀ ਮੰਡੀ ਮਕਸੂਦਾਂ ਵਿੱਚ ਕੁਝ ਖਾਣ ਗਿਆ ਸੀ। ਫੂਡ ਸਟਾਲ ’ਤੇ ਊਧਮ ਸਿੰਘ ਦਾ ਕਾਰਤਿਕ ਅਤੇ ਮੋਹਿਤ ਮਲਹੋਤਰਾ ਨਾਲ ਝਗੜਾ ਹੋ ਗਿਆ। ਇਸ ਦੌਰਾਨ ਉਨ੍ਹਾਂ ਨੇ ਉਸ ’ਤੇ ਆਪਣੇ ਨਾਜਾਇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਵਿੱਚ ’ਚ ਊਧਮ ਸਿੰਘ ਦੇ ਸੱਜੇ ਹੱਥ ’ਤੇ ਗੋਲੀ ਲੱਗ ਗਈ ਸੀ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਦਰਜ ਕੇਸ ਵਿੱਚ ਕਾਰਵਾਈ ਕਰਦਿਆਂ ਪੁਲੀਸ ਨੇ ਦੋਵਾਂ ਦੀ ਪਛਾਣ ਕਾਰਤਿਕ ਪਿੰਡ ਨਾਗਰਾ ਜਲੰਧਰ ਅਤੇ ਮੋਹਿਤ ਮਲਹੋਤਰਾ ਉਰਫ਼ ਕਾਕਾ ਵਾਸੀ ਅਮਰ ਨਗਰ ਗੁਲਾਬ ਦੇਵੀ ਰੋਡ ਜਲੰਧਰ ਵਜੋਂ ਕੀਤੀ ਸੀ। ਇਨ੍ਹਾਂ ਨੂੰ ਸੁਰਾਨਸੀ ਤੋਂ ਅਮਾਨਤਪੁਰ ਨੂੰ ਜਾਂਦੀ ਸੜਕ ਤੋਂ ਕਾਬੂ ਕਰਕੇ ਦੋ ਨਾਜਾਇਜ਼ ਪਿਸਤੌਲ ਅਤੇ ਦੋ ਰੌਂਦ ਸ਼ਾਮਲ ਬਰਾਮਦ ਕੀਤੇ ਹਨ।

Advertisement

Advertisement